ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਸਦੇ ਚੱਲਦਿਆਂ ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਵਾਂਗ ਮੁੜ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਕੂਲਾਂ ਵਿਚ ਛੁੱਟੀਆਂ 7 ਜਨਵਰੀ ਤੱਕ ਵਧਾਈਆਂ ਗਈਆਂ ਸਨ।

