ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵਲੋਂ ਜਾਰੀ ਕੀਤੇ ਗਏ ਨਿਰਦੇਸ਼ ਦੇ ਮੁਤਾਬਕ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ।
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਮੁਤਾਬਕ ਇਹ ਨਿਰਦੇਸ਼ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਤੇ ਵੀ ਲਾਗੂ ਹੋਣਗੇ।
ਸਿੱਖਿਆ ਵਿਭਾਗ ਵਲੋਂ ਨਿਰਦੇਸ਼ਾਂ ਦੀ ਕਾਪੀ ਸਾਰੇ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਭੇਜ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਚ ਇਸ ਸਮੇਂ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲ ਹਨ ਅਤੇ ਇਨ੍ਹਾਂ ਵਿਚ 35 ਲੱਖ ਤੋਂ ਜ਼ਿਆਦਾ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ।

