ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਦੇ ਬਰਾਬਰ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹੁਣ ਤੱਕ ਪੰਜਾਬ ਸਰਕਾਰ ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਤੇ ਨਿਆਂਇਕ ਅਧਿਕਾਰੀਆਂ ਨੂੰ 58 ਪ੍ਰਤੀਸ਼ਤ ਮਹਿੰਗਾਈ ਭੱਤਾ (ਡੀਏ) ਦੇ ਰਹੀ ਸੀ, ਜਦੋਂ ਕਿ ਹੋਰ ਸਾਰੇ ਸਰਕਾਰੀ ਕਰਮਚਾਰੀਆਂ ਨੂੰ 42 ਪ੍ਰਤੀਸ਼ਤ ਡੀ.ਏ. ਦਿੱਤਾ ਜਾਂਦਾ ਸੀ। ਅਦਾਲਤ ਨੇ ਕਿਹਾ ਕਿ 30 ਜੂਨ ਤੱਕ ਸਾਰੇ ਮੁਲਾਜ਼ਮਾਂ ਨੂੰ ਇਹ ਭੱਤਾ ਜਾਰੀ ਕਰ ਦਿੱਤਾ ਜਾਣਾ ਚਾਹੀਦਾ ਹੈ।
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

