ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਸ਼ੁੱਕਰਵਾਰ ਨੂੰ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਇਸ ਸਾਲ ਕੁੱਲ ਮਿਲਾ ਕੇ 95.61% ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਅਤੇ ਇਸ ਸਾਲ ਤਿੰਨ ਲੜਕੀਆਂ ਨੇ 100% ਅੰਕ ਪ੍ਰਾਪਤ ਕੀਤੇ ਹਨ। 96.85% ਲੜਕੀਆਂ ਨੇ ਪ੍ਰੀਖਿਆ ਪਾਸ ਕੀਤੀ ਜਦਕਿ 94.50% ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ। ਇਸ ਸਾਲ ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।
ਬਾਰਵੀਂ ਜਮਾਤ ਦੇ ਨਤੀਜੇ ਦੇ ਐਲਾਨ ਤੋਂ ਬਾਅਦ ਹੁਣ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ।