ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਵਿਚ ਵਧਦੇ ਨਸ਼ੇ ਦੇ ਸੰਕਟ ਨੂੰ ਦੇਖਦੇ ਹੋਏ ਖਸਖਸ ਦੀ ਖੇਤੀ ਨੂੰ ਤੱਤਕਾਲ ਮਨਜੂਰੀ ਦੇਣ ਦੀ ਮੰਗ ਕੀਤੀ ਹੈ। ਕਿਸਾਨ ਯੂਨੀਅਨ ਨੇ ਭੁੱਕੀ ਅਤੇ ਅਫੀਮ ਦੀ ਵਿਕਰੀ ਲਈ ਸਰਕਾਰੀ ਠੇਕੇ ਖੋਲ੍ਹਣ ਦੀ ਮੰਗ ਵੀ ਕੀਤੀ ਹੈ। ਇਹ ਮੰਗ ਖਮਾਣੋ ਵਿਚ ਹੋਈ ਇਕ ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤੀ ਹੈ। ਇਸ ਦੌਰਾਨ ਯੂਨੀਅਨ ਨੇ ਭਾਰਤ-ਅਮਰੀਕਾ ਟਰੇਡ ਡੀਲ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਸਮਝੌਤਿਆਂ ਦਾ ਸਿੱਧਾ ਅਸਰ ਦੇਸ਼ ਦੀ ਖੇਤੀ ਵਿਵਸਥਾ ’ਤੇ ਪੈਂਦਾ ਹੈ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਨਸ਼ੇ ਅਤੇ ਖੇਤੀ ਸੰਕਟ ਵਰਗੇ ਗੰਭੀਰ ਮੁੱਦਿਆਂ ’ਤੇ ਜਲਦ ਠੋਸ ਨੀਤੀਗਤ ਫੈਸਲੇ ਨਾ ਲਏ ਗਏ ਤਾਂ ਪੂਰੇ ਸੂਬੇ ਵਿਚ ਵੱਡੇ ਪੱਧਰ ’ਤੇ ਅੰਦੋਲਨ ਸ਼ੁਰੂ ਕੀਤਾ ਜਾ ਸਕਦਾ ਹੈ। ਕਾਦੀਆਂ ਨੇ ਕਿਹਾ ਕਿ ਸਿੰਥੈਟਿਕ ਨਸ਼ਿਆਂ ਦੇ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸਮਾਜਿਕ ਢਾਂਚਾ ਗੰਭੀਰ ਰੂਪ ਨਾਲ ਪ੍ਰਭਾਵਿਤ ਹੋ ਰਿਹਾ ਹੈ।
ਪੰਜਾਬ ਵਿਚ ਅਫੀਮ-ਭੁੱਕੀ ਦੇ ਸਰਕਾਰੀ ਠੇਕੇ ਖੁੱਲ੍ਹਣ

