Main News News

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਨੂੰ ਕੀਤੀ ਅਪੀਲ

ਬਾਬਾ ਬੰਦਾ ਸਿੰਘ ਬਹਾਦਰ

ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਹੈ।

ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ, ਜਥੇਦਾਰ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣ। ਆਪਣੇ ਫੇਸਬੁੱਕ ਪੇਜ ’ਤੇ ਸੰਧਵਾਂ ਨੇ ਲਿਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਦੀ ਪਦਵੀ ਬੇਹੱਦ ਉੱਚੀ ਅਤੇ ਸਤਿਕਾਰਯੋਗ ਹੈ।

ਪਰ ਐੱਸ. ਜੀ. ਪੀ. ਸੀ. ’ਤੇ ਕਾਬਜ਼ ਪਰਿਵਾਰ ਵੱਲੋਂ ਇਸ ਮਹਾਨ ਪਦਵੀ ਨੂੰ ਆਪਣੇ ਸਿਆਸੀ ਲਾਹੇ ਲਈ ਵਰਤਣ ਕਾਰਨ ਇਸਦੀ ਮਾਣ-ਮਰਿਆਦਾ ਨੂੰ ਭਾਰੀ ਠੇਸ ਪਹੁੰਚੀ ਹੈ।

ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਗਿਆ ਹੈ। ਇਸ ਨੂੰ ਲੈ ਕੇ ਸੰਧਵਾਂ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਮੀਡੀਆ ਵਿਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਕ ਪੁਰਾਣੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਜਾ ਸਕਦਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm