Main News News

ਪੰਜਾਬ ਸਰਕਾਰ ਨੇ ਸੂਬੇ ਨੂੰ ਆਫਤ ਪ੍ਰਭਾਵਿਤ ਖ਼ੇਤਰ ਐਲਾਨਿਆ

ਪੰਜਾਬ ਵਿੱਚ ਮੀਂਹ

ਚੰਡੀਗੜ੍ਹ/ਬਿਊਰੋ ਨਿਊਜ਼ – ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ-ਨਾਲ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ।

ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵਤ ਸੂਬਾ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਗਏ ਹਨ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੂਬੇ ਦੇ ਦਰਜਨਾਂ ਸ਼ਹਿਰ ਜਲਥਲ ਹੋਏ ਪਏ ਹਨ। ਇਸਦੇ ਨਾਲ ਹੀ ਹਿਮਾਚਲ ਦੀਆਂ ਪਹਾੜੀਆਂ ਵਿੱਚੋਂ ਆ ਰਹੇ ਪਾਣੀ ਕਰਕੇ ਰਾਵੀ ਅਤੇ ਬਿਆਸ ਤੋਂ ਬਾਅਦ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ।

ਇਸੇ ਤਰ੍ਹਾਂ ਸਤਲੁਜ ਅਤੇ ਘੱਗਰ ਨਦੀ ਵਿੱਚ ਵੀ ਪਾਣੀ ਵਧਣ ਕਰਕੇ ਮਾਲਵਾ ਖਿੱਤੇ ਦੇ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭਲਕੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਆਗੂ ਕੇਜਰੀਵਾਲ ਨਾਲ ਮੌਜੂਦ ਰਹਿਣਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm