ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਇਕ ਹੋਰ ਐਕਸ਼ਨ ਲਿਆ ਹੈ। ਸਰਕਾਰ ਨੇ ਤੈਅ ਕੀਤਾ ਹੈ ਕਿ ਲੰਮੇ ਸਮੇਂ ਤੋਂ ਤਹਿਸੀਲਾਂ ਵਿਚ ਡਿਊਟੀ ਨਿਭਾ ਰਹੇ ਅਸਿਸਟੈਂਟ ਅਤੇ ਸੇਵਾਦਾਰਾਂ ਦੀਆਂ ਹੁਣ ਬਦਲੀਆਂ ਕੀਤੀਆਂ ਜਾਣਗੀਆਂ।
ਇਸ ਸਬੰਧੀ ਮਾਲੀਆ ਵਿਭਾਗ ਵਲੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਲੰਮੇ ਸਮੇਂ ਤੋਂ ਕੰਮ ਕਰ ਰਹੇ ਰਜਿਸਟਰੀ ਕਲਰਕਾਂ ਦੀਆਂ ਬਦਲੀਆਂ ਨੂੰ ਲੈ ਕੇ ਵੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਧਿਆਨ ਰਹੇ ਕਿ ਸਰਕਾਰ ਵਲੋਂ ਇਹ ਕਾਰਵਾਈ ਸਰਕਾਰੀ ਦਫਤਰਾਂ ’ਚ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿਚ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਹਨ।

