News

ਫਗਵਾੜਾ ਵਿਚ ਵੱਡੇ ਸਾਈਬਰ ਫਰਾਡ ਦਾ ਪਰਦਾਫਾਸ਼

ਫਗਵਾੜਾ/ਬਿਊਰੋ ਨਿਊਜ਼
ਫਗਵਾੜਾ ਪੁਲਿਸ ਨੇ ਵੱਡੇ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਨੇ ਫਗਵਾੜਾ ’ਚ ਪਲਾਹੀ ਰੋਡ ’ਤੇ ਇਕ ਹੋਟਲ ਵਿਚ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ ਛਾਪਾ ਮਾਰਿਆ ਅਤੇ 39 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ।

ਇਸ ਦੌਰਾਨ ਪੁਲਿਸ ਨੇ 40 ਲੈਪਟਾਪ, 67 ਮੋਬਾਇਲ ਫੋਨ ਅਤੇ 10 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਵੱਡੇ ਨੈਟਵਰਕ ਅਤੇ ਪੈਸੇ ਦੇ ਲੈਣ-ਦੇਣ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਗਿਰੋਹ ਵਿਦੇਸ਼ਾਂ ਦੇ ਲੋਕਾਂ ਨਾਲ ਸਾਫਟਵੇਅਰ ਸੋਲੂਸ਼ਨ ਮੁਹੱਈਆ ਕਰਵਾਉਣ ਦੇ ਨਾਂ ’ਤੇ ਧੋਖਾਧੜੀ ਕਰ ਰਿਹਾ ਸੀ।

ਅਧਿਕਾਰੀਆਂ ਨੇ ਕਿਹਾ ਕਿ ਧੋਖਾਧੜੀ ਦੇ ਪੱਧਰ ਅਤੇ ਅੰਤਰਰਾਸ਼ਟਰੀ ਨੈਟਵਰਕ ਦੀ ਜਾਣਕਾਰੀ ਲਈ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ