ਡੋਨਾਲਡ ਟਰੰਪ ਨਾਲ 35 ਮਿੰਟ ਦੀ ਫੋਨ ਕਾਲ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ’ਚ ਅਮਰੀਕਾ ਨੇ ਕੋਈ ਭੂਮਿਕਾ ਨਹੀਂ ਨਿਭਾਈ। ਪੀਐਮ ਮੋਦੀ ਨੇ ਕਿਹਾ ਕਿ ਪਾਕਿਸਤਾਨ ਦੀ ਬੇਨਤੀ ਤੋਂ ਬਾਅਦ ਹੀ ਭਾਰਤ ਦੀ ਪਾਕਿਸਤਾਨ ਵਿਰੁੱਧ ਕਾਰਵਾਈ ਨੂੰ ਰੋਕਿਆ ਗਿਆ ਸੀ।
ਪੀਐਮ ਮੋਦੀ ਨੇ ਟਰੰਪ ਨੂੰ ਕਿਹਾ, “ਭਾਰਤ ਨੇ ਕਦੇ ਵੀ ਤੀਜੀ ਧਿਰ ਦੀ ਵਿਚੋਲਗੀ ਨੂੰ ਸਵੀਕਾਰ ਨਹੀਂ ਕੀਤਾ ਹੈ ਅਤੇ ਭਵਿੱਖ ਵਿੱਚ ਅਜਿਹੀ ਵਿਚੋਲਗੀ ਨੂੰ ਸਵੀਕਾਰ ਨਹੀਂ ਕਰੇਗਾ।” ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਤੇ ਏਅਰ ਸਟਰਾਇਕ ਕੀਤੀ ਸੀ ਜਿਸ ਵਿੱਚ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨਾਂ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ ਤੇ 100 ਤੋਂ ਵੱਧ ਅੱਤਵਾਦੀ ਮਾਰ ਗਿਰਾਏ ਸਨ।
ਉਸ ਤੋਂ ਬਾਅਦ ਪਾਕਿਸਤਾਨ ਦੀ ਲਗਾਈ ਭਾਰਤ ਨੂੰ ਜੰਗਬੰਦੀ ਦੀ ਗੁਹਾਰ ਦੇ ਉੱਪਰ ਹੀ ਭਾਰਤ ਨੇ ਪਾਕਿਸਤਾਨ ਤੇ ਹਮਲੇ ਕਰਨੇ ਬੰਦ ਕਰ ਦਿੱਤੇ ਸਨ ਪਰ ਟਰੰਪ ਦਾ ਕਹਿਣਾ ਸੀ ਕਿ ਮੇਰੇ ਕਾਰਨ ਹੀ ਪਾਕਿਸਤਾਨ ਤੇ ਭਾਰਤ ਵਿੱਚ ਚੱਲ ਰਹੇ ਯੁੱਧ ਦੀ ਜੰਗਬੰਦੀ ਹੋਈ ਹੈ ਪਰ ਭਾਰਤ ਨੇ ਟਰੰਪ ਦੇ ਇਸ ਬਿਆਨ ਦਾ ਭਾਰੀ ਵਿਰੋਧ ਕੀਤਾ ਸੀ ਤੇ ਭਾਰਤ ਨੇ ਕਿਹਾ ਸੀ ਕਿ ਪਾਕਿਸਤਾਨ ਨੇ ਭਾਰਤ ਨੂੰ ਆਪ ਇਹ ਜੰਗਬੰਦੀ ਦੀ ਭਾਰਤ ਕੋਲ ਗੁਹਾਰ ਲਗਾਈ ਸੀ।

