Main News

ਬਠਿੰਡਾ ਦਾ DSP ਸਸਪੈਂਡ, ਨਹੀਂ ਕਰਦਾ ਸੀ ਨਸ਼ਾ ਤਸ਼ਕਰਾਂ ਖ਼ਿਲਾਫ਼ ਕਾਰਵਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਂ ਤਸ਼ਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰ ਰਹੀ ਹੈ। ਲਗਾਤਾਰ ਪੰਜਾਬ ਪੁਲਿਸ ਵੱਲੋਂ ਵੱਡੇ ਨਸ਼ਾ ਤਸ਼ਕਰਾਂ ਨੂੰ ਫੜ ਰਹੀ ਹੈ ਤੇ ਉਹਨਾਂ ਦੇ ਘਰਾਂ ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਪੰਜਾਬ ਵਿੱਚ ਅਜਿਹੇ ਮਾਮਲੇ ਵੀ ਸਹਾਮਣੇ ਆ ਚੁੱਕੇ ਹਨ ਜਿਸ ਵਿੱਚ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ ਇਹਨਾਂ ਨਸ਼ਾ ਤਸ਼ਕਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਬਜਾਏ ਉਹਨਾਂ ਦਾ ਸਾਥ ਦਿੰਦੇ ਹਨ ਤੇ ਉਹਨਾਂ ਉੱਪਰ ਕੋਈ ਵੀ ਕਾਰਵਾਈ ਨਹੀਂ ਕਰਦੇ।

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਖ਼ਬਰ ਅਨੁਸਾਰ, ਇਸ ਡੀਐਸਪੀ ਉੱਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਹਨ। ਸਰਕਾਰ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀਐਸਪੀ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਹੈ।

ਇਸ ਕਾਰਵਾਈ ਨਾਲ ਸੂਬੇ ਵਿੱਚ ਨਸ਼ਿਆਂ ਦੇ ਖਿਲਾਫ਼ ਸਰਕਾਰੀ ਮੁਹਿੰਮ ਦੀ ਰਫ਼ਤਾਰ ਨੂੰ ਇੱਕ ਵਾਰ ਫਿਰ ਮਜ਼ਬੂਤੀ ਮਿਲੀ ਹੈ। ਸੂਤਰਾਂ ਅਨੁਸਾਰ, ਮੁਅੱਤਲੀ ਤੋਂ ਬਾਅਦ ਹੁਣ ਡੀਐਸਪੀ ਦੇ ਵਿਰੁੱਧ ਵਿਸ਼ੇਸ਼ ਜਾਂਚ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm