Main News News

ਬਿਕਰਮ ਸਿੰਘ ਮਜੀਠੀਆ ਦੀ ਨਿਆਇਕ ਹਿਰਾਸਤ 6 ਸਤੰਬਰ ਤੱਕ ਵਧੀ

ਮੁਹਾਲੀ/ਬਿਊਰੋ ਨਿਊਜ਼- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ’ਚ ਬੰਦ ਹੈ। ਇਸਦੇ ਚੱਲਦਿਆਂ ਮਜੀਠੀਆ ਦੀ ਪੇਸ਼ੀ ਅੱਜ ਵੀਡੀਓ ਕਾਨਫਰਸਿੰਗ ਦੇ ਜ਼ਰੀਏ ਮੁਹਾਲੀ ਦੀ ਅਦਾਲਤ ਵਿਚ ਹੋਈ ਹੈ।

ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਹੁਣ 6 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਮੌਕੇ ਅਦਾਲਤ ’ਚ ਸਰਕਾਰੀ ਧਿਰ ਵਲੋਂ ਵਕੀਲ ਫੈਰੀ ਸੋਫਤ ਅਤੇ ਪ੍ਰੀਤਇੰਦਰ ਪਾਲ ਸਿੰਘ ਨੇ ਅਗਵਾਈ ਕੀਤੀ, ਜਦੋਂਕਿ ਬਚਾਅ ਧਿਰ ਵਲੋਂ ਵਕੀਲ ਐਚ.ਐਸ. ਧਨੋਆ ਅਤੇ ਡੀ.ਐਸ. ਸੋਬਤੀ ਅਦਾਲਤ ਵਿਚ ਮੌਜੂਦ ਰਹੇ।

ਇਸੇ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਵੀ 30 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਧਿਆਨ ਰਹੇ ਕਿ ਮਜੀਠੀਆ ਨੂੰ ਉਨ੍ਹਾਂ ਦੀ ਅੰਮਿ੍ਰਤਸਰ ਸਥਿਤ ਰਿਹਾਇਸ਼ ਤੋਂ 25 ਜੂੁਨ ਨੂੰ ਗਿ੍ਰਫਤਾਰ ਕੀਤਾ ਗਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm