ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੀਰਵਾਰ ਨੂੰ ਨਾਭਾ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਧਿਆਨ ਰਹੇ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਸੁਖਬੀਰ ਬਾਦਲ ਨੇ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਪੰਜਾਬ ਵਿੱਚ ਅਪਰਾਧਿਕ ਮਾਮਲਿਆਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਝੂਠੇ ਕੇਸ ਪਾਉਣ ਵਾਲੇ ਅਧਿਕਾਰੀਆਂ ਦਾ ਹਿਸਾਬ-ਕਿਤਾਬ ਸਭ ਤੋਂ ਪਹਿਲਾਂ ਕੀਤਾ ਜਾਵੇਗਾ। ਧਿਆਨ ਰਹੇ ਕਿ ਮਜੀਠੀਆ ਨੂੰ ਪਿਛਲੇ ਸਾਲ 25 ਜੂਨ ਨੂੰ ਅੰਮਿ੍ਰਤਸਰ ਤੋਂ ਗਿ੍ਰਫਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਨਾਭਾ ਦੀ ਜੇਲ੍ਹ ਵਿਚ ਬੰਦ ਹਨ।

