Main News News

ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਲੈ ਕੇ ਪਹੁੰਚੀ ਵਿਜੀਲੈਂਸ ਦੀ ਟੀਮ ਪੁੱਛ-ਗਿੱਛ ਜਾਰੀ

ਅੰਮ੍ਰਿਤਸਰ/ਬਿਊਰੋ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੋਇਆ ਹੈ। ਇਸ ਨੂੰ ਲੈ ਕੇ ਵਿਜੀਲੈਂਸ ਦੀ ਟੀਮ ਵਲੋਂ ਮਜੀਠੀਆ ਦੀ ਜਾਇਦਾਦ ਲੱਭਣ ਲਈ 6 ਸੂਬਿਆਂ ’ਚ ਛਾਪੇਮਾਰੀ ਕੀਤੀ ਗਈ ਹੈ।

ਇਸੇ ਤਹਿਤ ਵਿਜੀਲੈਂਸ ਦੀ ਟੀਮ ਬਿਕਰਮ ਮਜੀਠੀਆ ਨੂੰ ਲੈ ਕੇ ਅੱਜ ਮਜੀਠਾ ਵੀ ਪਹੁੰਚੀ ਹੈ। ਮਜੀਠੀਆ ਨੂੰ ਭਾਰੀ ਪੁਲਿਸ ਸੁਰੱਖਿਆ ਦੇ ਨਾਲ ਮਜੀਠਾ ਸਥਿਤ ਉਨ੍ਹਾਂ ਦੇ ਦਫਤਰ ਵਿਚ ਲਿਆਂਦਾ ਗਿਆ ਅਤੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਬਿਕਰਮ ਮਜੀਠੀਆ ਦੀ ਧਰਮ ਪਤਨੀ ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਵੀ ਮਜੀਠਾ ਪਹੁੰਚ ਕੇ ਆਪਣੇ ਦਫਤਰ ਜਾਣ ਲੱਗੇ ਤੇ ਪੁਲਿਸ ਨੇ ਵਿਧਾਇਕਾ ਨੂੰ ਅੱਗੇ ਨਹੀਂ ਜਾਣ ਦਿੱਤਾ।

ਇਸਦੇ ਚਲਦਿਆਂ ਪੁਲਿਸ ਵਲੋਂ ਮਜੀਠੀਆ ਦੇ ਰਿਹਾਇਸ਼ੀ ਦਫਤਰ ਨੂੰ ਤਾਲਾ ਵੀ ਲਗਾ ਦਿੱਤਾ ਗਿਆ, ਜਿਸਦੇ ਰੋਸ ਵਜੋਂ ਵਿਧਾਇਕਾ ਬੀਬਾ ਗਨੀਵ ਕੌਰ ਵਲੋਂ ਆਪਣੇ ਸਮਰਥਕਾਂ ਸਮੇਤ ਪੁਲਿਸ ਪ੍ਰਸ਼ਾਸਨ ਖਿਲਾਫ ਧਰਨਾ ਵੀ ਲਗਾਇਆ ਗਿਆ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm