ਚੰਡੀਗੜ੍ਹ/ਬਿਊਰੋ ਨਿਊਜ਼: ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਖਿਲਾਫ ਬਿੱਲ ਬਾਰੇ ਬਣਾਈ ਸਿਲੈਕਟ ਕਮੇਟੀ ਨੇ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਇਸ ਸਬੰਧੀ ਸਿਲੈਕਟ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਦੇ ਲੋਕ 31 ਅਗਸਤ 2025 ਤੱਕ ਆਪਣੇ ਸੁਝਾਅ ਦੇ ਸਕਦੇ ਹਨ।
ਸਿਲੈਕਟ ਕਮੇਟੀ ਨੇ ਆਮ ਲੋਕਾਂ ਤੋਂ ਸੁਝਾਅ ਲੈਣ ਵਾਸਤੇ ਵਟਸਐਪ ਨੰਬਰ ਵੀ ਜਾਰੀ ਕੀਤਾ ਹੈ ਅਤੇ ਜਾਂ ਫਿਰ ਈਮੇਲ ਰਾਹੀਂ ਵੀ ਸੁਝਾਅ ਭੇਜੇ ਜਾ ਸਕਦੇ ਹਨ। ਸਿਲੈਕਟ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਸੁਝਾਅ ਹਲਕੇ ਦੇ ਵਿਧਾਇਕ ਅਤੇ ਡਾਕ ਰਾਹੀਂ ਵੀ ਭੇਜ ਸਕਦੇ ਹਨ।
ਇਹ ਵੀ ਦੱਸਿਆ ਗਿਆ ਕਿ 31 ਅਗਸਤ ਤੱਕ ਆਉਣ ਵਾਲੇ ਸੁਝਾਵਾਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

