ਲੁਧਿਆਣਾ/ਬਿਊਰੋ ਨਿਊਜ਼:- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ’ਚ ਕਾਂਗਰਸ ਪਾਰਟੀ ਦੀ ਹਾਰ ਹੋਈ ਹੈ। ਇਸ ਤੋਂ ਬਾਅਦ ਹੁਣ ਕਾਂਗਰਸੀਆਂ ਦੀ ਗੁੱਟਬਾਜ਼ੀ ਵੀ ਸਾਹਮਣੇ ਆ ਗਈ ਹੈ। ਇਸ ਜ਼ਿਮਨੀ ਚੋਣ ’ਚ ਕਾਂਗਰਸ ਪਾਰਟੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਇਆ ਸੀ, ਪਰ ਉਹ ਚੋਣ ਜਿੱਤ ਨਹੀਂ ਸਕੇ।
ਇਸ ਦੇ ਚੱਲਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਭਾਰਤ ਆਸ਼ੂ ਨੂੰ ਆਜ਼ਾਦ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਧਿਆਨ ਰਹੇ ਕਿ ਆਸ਼ੂ ਨੇ ਇਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਚੋਣ ਪ੍ਰਚਾਰ ਸਾਰੇ ਕਾਂਗਰਸੀਆਂ ਦੀ ਜ਼ਿੰਮੇਵਾਰੀ ਸੀ ਅਤੇ ਇਹ ਕੋਈ ਵਿਆਹ ਦਾ ਸਮਾਗਮ ਨਹੀਂ ਸੀ, ਜਿਸ ਵਿਚ ਵਿਸ਼ੇਸ਼ ਸੱਦਾ ਦੇਣਾ ਸੀ।
ਆਸ਼ੂ ਨੇ ਇਹ ਵੀ ਕਿਹਾ ਸੀ ਕਿ ਅਜੇ ਤੱਕ ਸਿਮਰਜੀਤ ਸਿੰਘ ਬੈਂਸ ਨੂੰ ਕਾਂਗਰਸ ਆਗੂ ਦੇ ਰੂਪ ਵਿਚ ਸਵੀਕਾਰ ਨਹੀਂ ਕਰਦੇ। ਇਸ ਤੋਂ ਬਾਅਦ ਬੈਂਸ ਨੇ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ਕਾਂਗਰਸ ਨਹੀਂ ਹਾਰੀ, ਬਲਕਿ ਹੰਕਾਰ ਹਾਰਿਆ ਹੈ।

