ਚੰਡੀਗੜ੍ਹ/ਬਿਊਰੋ ਨਿਊਜ਼- ਪਹਾੜਾਂ ’ਚ ਪੈ ਰਹੇ ਮੀਂਹ ਕਰਕੇ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ ਅਤੇ ਇਸ ਨੂੰ ਲੈ ਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਹੈ। ਭਾਖੜਾ ਵਿਚ ਜਿੰਨਾ ਪਾਣੀ ਪਹਾੜਾਂ ’ਚੋਂ ਆ ਰਿਹਾ ਹੈ, ਓਨਾ ਪਾਣੀ ਹੀ ਸਤਲੁਜ ’ਚ ਛੱਡਿਆ ਜਾ ਰਿਹਾ ਹੈ।
ਭਾਖੜਾ ਡੈਮ ਇਸ ਵੇਲੇ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ ਇੱਕ ਫੁੱਟ ਹੇਠਾਂ ਹੈ ਅਤੇ ਰਣਜੀਤ ਸਾਗਰ ਡੈਮ ਵੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਰਣਜੀਤ ਸਾਗਰ ਡੈਮ ’ਚ ਪਾਣੀ ਦੀ ਆਮਦ ਪਹਿਲਾਂ ਨਾਲੋਂ ਘਟੀ ਹੈ ਅਤੇ ਪੌਂਗ ਡੈਮ ਪਹਿਲਾਂ ਹੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਚੱਲ ਰਿਹਾ ਹੈ। ਇਸੇ ਤਰ੍ਹਾਂ ਘੱਗਰ ਵਿਚ ਪਹਾੜਾਂ ’ਚੋਂ ਪਾਣੀ ਆਉਣਾ ਪਹਿਲਾਂ ਨਾਲੋਂ ਘਟ ਗਿਆ ਹੈ।
ਮਾਨਸਾ ਦੇ ਸਰਦੂਲਗੜ੍ਹ ’ਚ ਹਾਲਾਤ ਚਿੰਤਾਜਨਕ ਹਨ ਕਿਉਂਕਿ ਸਰਦੂਲਗੜ੍ਹ ਨੇੜੇ ਘੱਗਰ ਦੇ ਪਾਣੀ ਨੇ ਲੋਕਾਂ ਦੀ ਚਿੰਤਾ ਵਧਾਈ ਹੈ।

