ਪਾਕਿਸਤਾਨ ਦੇ ਖਿਲਾਫ ਭਾਰਤ ਦੀ ਕਾਰਵਾਈ ‘ਤੇ ਪ੍ਰੈਸ ਬ੍ਰੀਫਿੰਗ ਦੌਰਾਨ, ਭਾਰਤੀ ਜਲ ਸੈਨਾ ਨੇ ਕਿਹਾ ਕਿ ਉਸ ਕੋਲ ਕਰਾਚੀ ਸਮੇਤ ਸਮੁੰਦਰ ਅਤੇ ਜ਼ਮੀਨ ‘ਤੇ ਚੋਣਵੇਂ ਟੀਚਿਆਂ ‘ਤੇ ਹਮਲਾ ਕਰਨ ਦੀ ਪੂਰੀ ਤਿਆਰੀ ਅਤੇ ਸਮਰੱਥਾ ਹੈ, ਜਦੋਂ ਭਾਰਤ ਨੇ ਓਪਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। 7 ਤੋਂ 10 ਮਈ ਦਰਮਿਆਨ ਭਾਰਤੀ ਫੌਜ ਵੱਲੋਂ ਕੀਤੀ ਗਈ ਗੋਲਾਬਾਰੀ ਵਿੱਚ ਐਲਓਸੀ ਦੇ ਨਾਲ ਲੱਗਭੱਗ 35 ਤੋਂ 40 ਪਾਕਿਸਤਾਨੀ ਫੌਜੀ ਮਾਰੇ ਗਏ ਸਨ।
ਟਰੰਪ ਦੀ ਵਿਚੋਲਗੀ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਗੋਲੀਬਾਰੀ ਬੰਦ ਕਰਵਾ ਦਿੱਤੀ ਗਈ ਸੀ। ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਨਦੀ ਸਮਝੌਤੇ ਨੂੰ ਲੈ ਕਿ ਕਿਹਾ ਕਿ ਜੋ ਸਮਝੌਤਾ ਭਾਰਤ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਉਹ ਰੱਦ ਹੀ ਮੰਨਿਆ ਜਾਵੇਗਾ। ਭਾਰਤੀ ਫੌਜ ਦੀ ਤਿੰਨਾਂ ਸੈਨਾਵਾਂ ਦੇ DGMO ਨੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ 35 ਤੋਂ 40 ਆਰਮੀ ਦੇ ਜਵਾਨ ਤੇ 100 ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ।