News

ਭਾਰਤ ’ਚ ਜੀਐਸਟੀ ਦੀਆਂ ਨਵੀਆਂ ਦਰਾਂ ਹੋਈਆਂ ਲਾਗੂ, ਜਾਣੋ ਕੀ-ਕੀ ਹੋਇਆ ਸਸਤਾ

ਨਰਿੰਦਰ ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਅੱਜ ਯਾਨੀ 22 ਸਤੰਬਰ ਤੋਂ ਘਿਓ, ਪਨੀਰ ਖਰੀਦਣ ਤੋਂ ਲੈ ਕੇ ਕਾਰਾਂ ਅਤੇ ਏ.ਸੀ. ਖਰੀਦਣਾ ਸਸਤਾ ਹੋ ਗਿਆ ਹੈ। ਸਰਕਾਰ ਨੇ ਲੰਘੀ 3 ਸਤੰਬਰ ਨੂੰ ਜੀਐਸਟੀ ਵਿਚ ਕਟੌਤੀ ਦਾ ਐਲਾਨ ਕੀਤਾ ਸੀ, ਜੋ ਅੱਜ ਤੋਂ ਲਾਗੂ ਹੋ ਗਿਆ ਹੈ।

 ਇਸੇ ਦੌਰਾਨ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਤੋਂ ਲੈ ਕੇ ਵਾਹਨਾਂ ਸਣੇ ਕਈ ਹੋਰ ਚੀਜ਼ਾਂ ਸਸਤੀਆਂ ਹੋ ਗਈਆਂ ਹਨ ਅਤੇ ਖਪਤਕਾਰਾਂ ਨੂੰ ਇਸਦਾ ਸਿੱਧਾ ਲਾਭ ਹੋਵੇਗਾ।

ਜੀਐਸਟੀ ਸੁਧਾਰ ਦੇ ਹਿੱਸੇ ਵਜੋਂ ਸਰਕਾਰ ਨੇ ਹੁਣ ਚਾਰ ਦੀ ਬਜਾਏ ਸਿਰਫ ਦੋ ਜੀਐਸਟੀ ਸਲੈਬ 5 ਪ੍ਰਤੀਸ਼ਤ ਅਤੇ 18 ਪ੍ਰਤੀਸ਼ਤ ਪੇਸ਼ ਕੀਤੇ ਹਨ।

ਜੀਐਸਟੀ ਘਟਣ ਨਾਲ ਇਲੈਟ੍ਰਾਨਿਕ ਦੇ ਸਮਾਨ ਦੀਆਂ ਕੀਮਤਾਂ ਵਿਚ ਵੀ ਕਮੀ ਆਈ ਹੈ। ਸਰਕਾਰ ਨੇ ਕਈ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਉਤਪਾਦਾਂ ’ਤੇ ਵੀ ਜੀਐਸਟੀ ਦਰ ਘਟਾ ਕੇ ਸਿਰਫ 5 ਫੀਸਦੀ ਕਰ ਦਿੱਤੀ ਹੈ।

ਦੱਸਿਆ ਗਿਆ ਹੈ ਕਿ ਸਰਕਾਰ ਨੇ ਟੈਕਸ ਸਿਸਟਮ ਨੂੰ ਸੌਖਾ ਬਣਾਉਣ ਲਈ ਅਜਿਹਾ ਕੀਤਾ ਹੈ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ