ਕੇਂਦਰ ਨੇ ਭਾਰਤ-ਪਾਕਿਸਤਾਨ ਸੰਘਰਸ਼ ਦੌਰਾਨ ਜਾਰੀ ਕੀਤੇ ਗਏ 32 ਹਵਾਈ ਅੱਡਿਆਂ ਨੂੰ ਬੰਦ ਕਰਨ ਲਈ ਨੋਟਮ (ਏਅਰਮੈਨ ਨੂੰ ਨੋਟਿਸ) ਨੂੰ ਰੱਦ ਕਰ ਦਿੱਤਾ ਹੈ। ਇਹ ਉਦੋਂ ਹੋਇਆ ਹੈ ਜਦੋਂ ਭਾਰਤੀ ਫੌਜ ਨੇ ਸੋਮਵਾਰ ਨੂੰ ਕਿਹਾ, “ਹਾਲ ਦੇ ਦਿਨਾਂ ਵਿੱਚ ਪਹਿਲੀ ਸ਼ਾਂਤ ਰਾਤ ਨੂੰ ਦਰਸਾਉਂਦੇ ਹੋਏ, ਕਿਸੇ ਵੀ ਘਟਨਾ ਦੀ ਰਿਪੋਰਟ ਨਹੀਂ ਕੀਤੀ ਗਈ ਹੈ। 32 ਹਵਾਈ ਅੱਡਿਆਂ ਵਿੱਚ ਅੰਬਾਲਾ, ਅੰਮ੍ਰਿਤਸਰ, ਚੰਡੀਗੜ੍ਹ, ਜੰਮੂ, ਲੇਹ, ਪੋਰਬੰਦਰ, ਸ੍ਰੀਨਗਰ, ਸ਼ਿਮਲਾ, ਜੈਸਲਮੇਰ, ਜੋਧਪੁਰ ਅਤੇ ਪਟਿਆਲਾ ਸ਼ਾਮਲ ਹਨ।
ਟਰੰਪ ਦੀ ਵਿਚੋਲਗੀ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਗੋਲੀਬਾਰੀ ਬੰਦ ਕਰਵਾ ਦਿੱਤੀ ਗਈ ਸੀ। ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਨਦੀ ਸਮਝੌਤੇ ਨੂੰ ਲੈ ਕਿ ਕਿਹਾ ਕਿ ਜੋ ਸਮਝੌਤਾ ਭਾਰਤ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਉਹ ਰੱਦ ਹੀ ਮੰਨਿਆ ਜਾਵੇਗਾ। ਭਾਰਤੀ ਫੌਜ ਦੀ ਤਿੰਨਾਂ ਸੈਨਾਵਾਂ ਦੇ DGMO ਨੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ 35 ਤੋਂ 40 ਆਰਮੀ ਦੇ ਜਵਾਨ ਤੇ 100 ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ।