Main News News

ਮਹਾਨਕੋਸ਼ ਦੀ ਬੇਅਦਬੀ ਦਾ ਸ੍ਰੀ ਅਕਾਲ ਤਖਤ ਸਾਹਿਬ ਨੇ ਸਖ਼ਤ ਲਿਆ ਨੋਟਿਸ

ਅੰਮ੍ਰਿਤਸਰ/ਬਿਊਰੋ ਨਿਊਜ਼- ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵਲੋਂ ਰਚਿਤ ਗੁਰਸ਼ਬਦ ਰਤਨਾਕਾਰ ਮਹਾਨਕੋਸ਼ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੀ ਗਈ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਦੇ ਇਸ ਮਾਮਲੇ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖਤ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਦੀ ਪੜਤਾਲ ਲਈ ਇਕ ਕਮੇਟੀ ਦਾ ਗਠਨ ਵੀ ਕਰ ਦਿੱਤਾ ਹੈ।

ਇਹ ਕਮੇਟੀ ਇਕ ਹਫਤੇ ਵਿਚ ਸਮੁੱਚੇ ਘਟਨਾਕ੍ਰਮ ਬਾਰੇ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੂੰ ਸੌਂਪੇਗੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਤੇ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਉਸਦੀ ਬੇਅਦਬੀ ਕਰਨ ਦੇ ਆਰੋਪ ਲੱਗੇ ਹਨ।

ਇਸ ਘਟਨਾ ਦੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਸਣੇ 5 ਅਧਿਕਾਰੀਆਂ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm