Main News News

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਵਿੱਚੋਂ ਮਿਲੀ ਛੁੱਟੀ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਭਗਵੰਤ ਮਾਨ ਨੂੰ ਪਿਛਲੇ ਹਫਤੇ ਥਕਾਵਟ ਅਤੇ ਦਿਲ ਦੀ ਧੜਕਣ ਆਮ ਨਾ ਹੋਣ ਕਰਕੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਮੁੱਖ ਮੰਤਰੀ ਮਾਨ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਹੁਣ ਠੀਕ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਵੀ ਨਾਰਮਲ ਆਈਆਂ ਹਨ, ਜਿਸ ਤੋਂ ਬਾਅਦ ਮੁੱਖ ਮੰਤਰੀ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਡਾਕਟਰਾਂ ਨੇ ਸੀਐਮ ਮਾਨ ਨੂੰ ਅਜੇ ਕੁਝ ਦਿਨ ਘਰ ਵਿਚ ਅਰਾਮ ਕਰਨ ਦੀ ਸਲਾਹ ਦਿੱਤੀ ਹੈ।

ਧਿਆਨ ਰਹੇ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਮਾਨ ਨੇ ਹਸਪਤਾਲ ਵਿਚੋਂ ਹੀ ਵੀਡੀਓ ਕਾਨਫਰਸਿੰਗ ਜ਼ਰੀਏ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ ਸੀ। ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਣਨ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਅਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਹਸਪਤਾਲ ਪਹੁੰਚੇ ਸਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm