ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਯੂਕਰੇਨ ਨਾਲ ਸਿੱਧੀ ਸ਼ਾਂਤੀ ਗੱਲਬਾਤ ਦਾ ਪ੍ਰਸਤਾਵ ਰੱਖਿਆ। ਇਸ ਦੌਰਾਨ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਨਾਗਰਿਕਾਂ ‘ਤੇ ਹਮਲੇ ਰੋਕਣ ਵਾਲੀ ਜੰਗਬੰਦੀ ਪ੍ਰਾਪਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਚਰਚਾ ਲਈ ਤਿਆਰ ਹੈ। ਫਰਵਰੀ 2022 ਵਿੱਚ ਰੂਸ ਦੇ ਹਮਲੇ ਤੋਂ ਬਾਅਦ ਦੇ ਸ਼ੁਰੂਆਤੀ ਹਫ਼ਤਿਆਂ ਤੋਂ ਰੂਸ ਅਤੇ ਯੂਕਰੇਨ ਵਿਚਕਾਰ ਕੋਈ ਸਿੱਧੀ ਗੱਲਬਾਤ ਨਹੀਂ ਹੋਈ ਹੈ।
ਦੋਵਾਂ ਦੇਸਾਂ ਵਿੱਚ ਇਸ ਲੜਾਈ ਕਾਰਨ ਬਹੁਤ ਜ਼ਿਆਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਰੂਸ ਨੇ ਯੂਕਰੇਨ ਦੇ ਕਈ ਸ਼ਹਿਰਾਂ ਉੱਤੇ ਕਬਜ਼ਾ ਕੀਤਾ ਹੋਇਆ ਹੈ ਤੇ ਯੂਕਰੇਨ ਲਗਾਤਾਰ ਰੂਸ ਨੂੰ ਇਹ ਇਲਾਕਾ ਖਾਲੀ ਕਰਨ ਲਈ ਕਹਿ ਰਿਹਾ ਤੇ ਰੂਸ ਇਸ ਨੂੰ ਮੰਨਣ ਲਈ ਤਿਆਰ ਨਹੀਂ ਹੈ। ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹਨਾਂ ਨੇ ਕਿਹਾ ਸੀ ਕਿ ਉਹ ਇਸ ਲੜਾਈ ਕਾਰਨ ਚਿੰਤਤ ਹਨ ਤੇ ਉਹ ਇਸ ਲੜਾਈ ਨੂੰ ਰੁਕਵਾ ਕਿ ਹੀ ਰਹਿਣਗੇ।
ਬਾਅਦ ਵਿੱਚ ਜਦੋਂ ਉਹ ਰਾਸ਼ਟਰਪਤੀ ਬਣੇ ਤਾਂ ਉਹਨਾਂ ਨੇ ਇਸ ਜੰਗ ਨੂੰ ਖ਼ਤਮ ਕਰਨ ਲਈ ਦੋਵਾਂ ਦੇਸ਼ਾਂ ਨਾਲ ਗੱਲਬਾਤ ਵੀ ਕੀਤੀ ਸੀ। ਯੂਕਰੇਨ ਦੇ ਰਾਸ਼ਟਰਪਤੀ ਨੇ ਟਰੰਪ ਨਾਲ ਅਮਰੀਕਾ ਵਿੱਚ ਮੁਲਾਕਾਤ ਵੀ ਕੀਤੀ ਸੀ ਤੇ ਮੁਲਾਕਾਤ ਦੌਰਾਨ ਦੋਵਾਂ ਵਿੱਚ ਤਲਖ਼ੀ ਵੀ ਦੇਖਣ ਨੂੰ ਮਿਲੀ ਸੀ। ਪਰ ਹਾਲੇ ਤੱਕ ਜੰਗ ਜਾਰੀ ਹੈ ਦੇਖਣਾਂ ਇਹ ਹੋਵੇਗਾ ਕਿ ਯੂਕਰਨੇ ਦੇ ਰਾਸ਼ਟਰਪਤੀ ਰੂਸ ਦੇ ਰਾਸ਼ਟਰਪਤੀ ਦੇ ਇਸ ਪ੍ਰਸਤਾਵ ਨੂੰ ਮੰਨਣਗੇ ਜਾਂ ਨਹੀਂ