Main News News

ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਸਾਜ਼

ਰਾਜਵੀਰ ਜਵੰਦਾ

ਮੁਹਾਲੀ/ਬਿਊਰੋ ਨਿਊਜ਼
ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਸਿਹਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਹਸਪਤਾਲ ਦੇ ਸੀਨੀਅਰ ਡਾਕਟਰਾਂ ਦਾ ਦੱਸਣਾ ਹੈ ਕਿ ਜਵੰਦਾ ਨੂੰ ਲੰਮੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਹੈ। ਡਾਕਟਰਾਂ ਨੇ ਕਿਹਾ ਕਿ ਜਵੰਦਾ ਦੀ ਨਿਊਰੋਲੋਜੀਕਲ ਸਥਿਤੀ ਗੰਭੀਰ ਰੂਪ ਵਿਚ ਕਮਜ਼ੋਰ ਹੈ ਅਤੇ ਦਿਮਾਗੀ ਗਤੀਵਿਧੀ ਬਹੁਤ ਘੱਟ ਦਿਖਾਈ ਦੇ ਰਹੀ ਹੈ।

ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਦਾ ਲੰਘੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਵਿਚ ਐਕਸੀਡੈਂਟ ਹੋ ਗਿਆ ਸੀ, ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਵੰਦਾ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਚੱਲ ਰਿਹਾ ਹੈ ਅਤੇ ਉਸ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ।

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੇ ਪਰਿਵਾਰ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ ਹੈ। ਸੀਐਮ ਮਾਨ ਨੇ ਜਵੰਦਾ ਦੀ ਸਿਹਤ ਸਬੰਧੀ ਜਾਣਕਾਰੀ ਲਈ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ ਹੈ।

ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਇਹ ਸਪੂਤ ਜਲਦੀ ਸਿਹਤਯਾਬ ਹੋ ਕੇ ਫਿਰ ਤੋਂ ਲੋਕਾਂ ਦੀ ਕਚਹਿਰੀ ਵਿਚ ਆਵੇਗਾ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm