ਇੰਟੈਲੀਜੈਂਸ ਬਿਊਰੋ (ਆਈਬੀ) ਨੇ ਰਾਜਸਥਾਨ ਵਿੱਚ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਭਰਤਪੁਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ, ਜਿਸ ਦੀ ਪਛਾਣ ਕਾਸਿਮ ਵਜੋਂ ਹੋਈ ਹੈ, ਪਿਛਲੇ ਦਿਨੀਂ ਪਾਕਿਸਤਾਨ ਵੀ ਗਿਆ ਸੀ।
ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਸਿਮ ਨੇ ਪਾਕਿਸਤਾਨ ਦੀ ਇਕ ਔਰਤ ਨਾਲ ਵਿਆਹ ਕੀਤਾ ਸੀ ਅਤੇ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਉਸ ਦੇ ਸੰਪਰਕ ਵਿਚ ਸੀ। ਪਿਛਲੇ ਹੀ ਦਿਨਾਂ ਵਿੱਚ ਭਾਰਤ ਨੇ ਕਈ ਜਾਸੂਸਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਵਿੱਚ ਯੂ-ਟਿਊਬਰ ਜੋਤੀ ਮਲਹੋਤਰਾ ਵੀ ਸ਼ਾਮਲ ਹੈ। ਭਾਰਤ ਸਰਕਾਰ ਤੇ ਸੁਰੱਖਿਆ ਏਜੰਸੀਆਂ ਲਗਾਤਾਰ ਜਾਸੂਸਾਂ ਨੂੰ ਲੈ ਕਿ ਸਖਤਾਈ ਵਰਤ ਰਹੀ ਹੈ ਤੇ ਲਗਾਤਾਰ ਕਈ ਗ੍ਰਿਫਤਾਰੀਆਂ ਵੀ ਕਰ ਰਹੀ ਹੈ।

