Main News News

ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਉੱਤੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਲਗਾਏ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਆਰੋਪ ਲਗਾਇਆ ਕਿ ਇਸ ਸਰਕਾਰ ਨੇ 12 ਹਜ਼ਾਰ ਕਰੋੜ ਰੁਪਏ ਦੇ ‘ਰਾਜ ਆਫਤ ਰਾਹਤ ਫੰਡ’ ਨੂੰ ਹੜੱਪ ਲਿਆ ਹੈ। ਵੜਿੰਗ ਨੇ ਇਨ੍ਹਾਂ ਫੰਡਾਂ ਦੀ ਸਥਿਤੀ ਬਾਰੇ ਸਰਕਾਰ ਦੀ ਜਵਾਬਦੇਹੀ ਨਿਰਧਾਰਤ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਫੰਡਾਂ ਦੀ ਵਰਤੋਂ ਕਿਤੇ ਹੋਰ ਕੀਤੀ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਨਿਰਾਸ਼ਾ ਵਿਚ ਛੱਡ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਫੰਡਾਂ ਨੂੰ ਡਾਇਵਰਟ ਕਰਨ ਲਈ ਸੂਬਾ ਸਰਕਾਰ ਵਿਰੁੱਧ ਅਪਰਾਧਿਕ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ ਕਿ ਡੈਮਾਂ ਵਿਚ ਪਾਣੀ ਰੋਕਣ ਅਤੇ ਫਿਰ ਅਚਾਨਕ ਛੱਡਣ ਲਈ ਕੌਣ ਜ਼ਿੰਮੇਵਾਰ ਹੈ।

ਵੜਿੰਗ ਨੇ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਵਲੋਂ ਐਲਾਨੇ 1600 ਕਰੋੜ ਰੁਪਏ ਦੇ ਪੈਕੇਜ ਨੂੰ ਮਾਮੂਲੀ ਦੱਸਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm