Main News News

ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਰਾਜਿੰਦਰ ਗੁਪਤਾ

ਚੰਡੀਗੜ੍ਹ/ਬਿਊੁਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਅੱਜ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ।

ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕਿ੍ਰਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਖਾਸ ਗੱਲ ਇਹ ਰਹੀ ਕਿ ਰਾਜਿੰਦਰ ਗੁਪਤਾ ਨੇ ਸੰਸਦ ਵਿੱਚ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕ ਕੇ ਆਪਣੀ ਜ਼ਿੰਮੇਵਾਰੀ ਸੰਭਾਲੀ ਹੈ।

ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਾਜਿੰਦਰ ਗੁਪਤਾ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾ ਮੁਕਾਬਲਾ ਚੁਣਿਆ ਗਿਆ ਸੀ। ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਜਿੱਤ ਵੀ ਹਾਸਲ ਕੀਤੀ ਸੀ।

ਪੰਜਾਬ ਸਰਕਾਰ ਨੇ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਸੀ ਅਤੇ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਖਾਲੀ ਹੋਈ ਰਾਜ ਸਭਾ  ਸੀਟ ਲਈ ਆਮ ਆਦਮੀ ਪਾਰਟੀ ਨੇ ਰਾਜਿੰਦਰ ਗੁਪਤਾ ਨੂੰ ਮੈਦਾਨ ਵਿਚ ਉਤਾਰਿਆ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm