ਗੁਰਦਾਸਪੁਰ/ਬਿਊਰੋ ਨਿਊਜ਼- ਰਾਹੁਲ ਗਾਂਧੀ ਅੱਜ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਨੇੜੇ ਰਾਵੀ ਦਰਿਆ ਦੇ ਮਕੌੜਾ ਪੱਤਣ ਵਿਖੇ ਵੀ ਪਹੁੰਚੇ ਅਤੇ ਇੱਥੇ ਵੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ਤੋਂ ਰਾਵੀ ਦਰਿਆ ਦੇ ਪਾਰ ਸਥਿਤ 7 ਪਿੰਡਾਂ ਵਿਚ ਜਾਣ ਤੋਂ ਰੋਕ ਦਿੱਤਾ ਗਿਆ।
ਜਿਸ ਕਾਰਨ ਰਾਹੁਲ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸ ਵੀ ਹੋ ਗਈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੱਸਿਆ ਕਿ ਉਹ ਰਾਵੀ ਦਰਿਆ ਤੋਂ ਪਾਰ ਵਸੇ ਪਿੰਡਾਂ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਨੂੰ ਰਾਵੀ ਦਰਿਆ ਤੋਂ ਪਾਰ ਜਾਣ ਤੋਂ ਰੋਕ ਦਿੱਤਾ ਗਿਆ, ਜਦੋਂ ਕਿ ਲੋਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।

