ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਚ ਪੈ੍ਰਸ ਕਾਨਫਰੰਸ ਕੀਤੀ ਹੈ।
ਇਸ ਮੌਕੇ ਰਾਹੁਲ ਨੇ ਭਾਜਪਾ ’ਤੇ ਇਲਜ਼ਾਮ ਲਗਾਉਂਦਿਆਂ ਦਾਅਵਾ ਕੀਤਾ ਕਿ ਪਿਛਲੇ ਸਾਲ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਵੋਟਾਂ ਚੋਰੀ ਕਰਨ ਲਈ 25 ਲੱਖ ਜਾਅਲੀ ਵੋਟਾਂ ਦੀ ਵਰਤੋਂ ਕੀਤੀ ਗਈ ਸੀ।
ਬ੍ਰਾਜ਼ੀਲ ਦੀ ਮਾਡਲ ਦੇ ਨਾਂ ਉੱਤੇ 10 ਬੂਥਾਂ ਉੱਤੇ 22 ਵਾਰ ਵੋਟ ਭੁਗਤਾਈ ਗਈ ਸੀ। ਸੂਬੇ ਵਿੱਚ 3.5 ਲੱਖ ਵੋਟਾਂ ਕੱਟੀਆਂ ਗਈਆਂ ਸਨ।
ਕਾਂਗਰਸ ਪਾਰਟੀ ਨੇ ਵੋਟਾਂ ਦੀ ਚੋਰੀ ਦੇ ਮਾਮਲੇ ਵਿੱਚ ਪੂਰਾ ਅਧਿਐਨ ਕਰਨ ਤੋਂ ਬਾਅਦ ਬਹੁਤ ਸਾਰੇ ਤੱਥ ਸਾਹਮਣੇ ਲਿਆਂਦੇ ਹਨ।
ਰਾਹੁਲ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਫਿਲਹਾਲ ਇਸ ਦਾਅਵੇ ’ਤੇ ਤੁਰੰਤ ਕੋਈ ਜਵਾਬ ਨਹੀਂ ਆਇਆ।
ਕਾਂਗਰਸੀ ਆਗੂ ਨੇ ਇਹ ਵੀ ਕਿਹਾ ਕਿ ਮੈਂ ਜੋ ਕਹਿ ਰਿਹਾ ਹਾਂ, ਉਹ 100 ਫੀਸਦੀ ਸੱਚ ਹੈ। ਉਨ੍ਹਾਂ ਕਿਹਾ ਕਿ ਸਾਰੇ ਸਰਵੇਖਣਾਂ ਨੇ ਹਰਿਆਣਾ ਵਿਚ ਕਾਂਗਰਸ ਦੀ ਜਿੱਤ ਦੀ ਭਵਿੱਖਬਾਣੀ ਕੀਤੀ ਸੀ, ਪਰ ਨਤੀਜੇ ਬਿਲਕੁਲ ਉਲਟ ਸਨ।
ਰਾਹੁਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਬਿਆਨ ਦਾ ਇਕ ਵੀਡੀਓ ਵੀ ਦਿਖਾਇਆ, ਜਿਸ ਵਿਚ ਉਨ੍ਹਾਂ ਨੇ ਹਰਿਆਣਾ ਵਿਚ ਸਰਕਾਰ ਬਣਾਉਣ ਲਈ ਪ੍ਰਬੰਧ ਕਰਨ ਬਾਰੇ ਗੱਲ ਕੀਤੀ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਹਰਿਆਣਾ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੇ ਕੁੱਲ 90 ਸੀਟਾਂ ਵਿਚੋਂ 48 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਰਾਹੁਲ ਗਾਂਧੀ ਨੇ ਕਿਹਾ ਕਿ ਜੋ ਹਰਿਆਣਾ ਵਿਚ ਹੋਇਆ ਸੀ, ਉਹੋ ਜਿਹਾ ਹੀ ਹੁਣ ਬਿਹਾਰ ਵਿਚ ਹੋਣ ਦਾ ਖਦਸ਼ਾ ਹੈ।

