Main News News

ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਮਾਨ ਦੇ ਇਲਜ਼ਾਮਾਂ ਦਾ ਦਿੱਤਾ ਜਵਾਬ

ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਾਏ ਗਏ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।

ਧਾਮੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਸ ਮਾਮਲੇ ਵਿਚ 16 ਜ਼ਿੰਮੇਵਾਰ ਵਿਅਕਤੀਆਂ ਖਿਲਾਫ ਪਹਿਲਾਂ ਹੀ ਸਖਤ ਕਾਰਵਾਈ ਕੀਤੀ ਜਾ ਚੁੱਕੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਰੂਪਾਂ ਦੇ ਲਾਪਤਾ ਹੋਣ ਦਾ ਨਹੀਂ, ਬਲਕਿ ਪ੍ਰਬੰਧਕੀ ‘ਹੇਰਾਫੇਰੀ’ ਦਾ ਸੀ। ਧਾਮੀ ਨੇ ਸਰਕਾਰ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਸੇ ਵੀ ਦੋਸ਼ੀ ਕਰਮਚਾਰੀ ਨੂੰ ਬਚਾ ਨਹੀਂ ਰਹੀ, ਕਿਉਂਕਿ ਬਰਖਾਸਤ ਕੀਤੇ ਗਏ ਵਿਅਕਤੀਆਂ ਨਾਲ ਹੁਣ ਸੰਸਥਾ ਦਾ ਕੋਈ ਲੈਣ-ਦੇਣ ਨਹੀਂ ਹੈ।

ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਪਤਾ ਹੋਏ ਪਾਵਨ ਸਰੂਪਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm