Main News News

ਲੋਕ ਸਭਾ ’ਚ ਵਿਰੋਧੀ ਧਿਰ ਦਾ ਹੰਗਾਮਾ, ‘ਵੋਟ ਚੋਰ-ਗੱਦੀ ਛੋੜ’ ਦੇ ਲੱਗੇ ਨਾਅਰੇ

ਕੈਬਨਿਟ ਮੰਤਰਾਲਾ

ਨਵੀਂ ਦਿੱਲੀ/ਬਿਊਰੋ ਨਿਊਜ਼  
ਲੋਕ ਸਭਾ ਵਿਚ ਐਸ.ਆਈ.ਆਰ. (ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ) ਦੇ ਮੁੁੱਦੇ ’ਤੇ ਅੱਜ ਦੂਜੇ ਦਿਨ ਵੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਜਾਰੀ ਰਿਹਾ।

ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਕੁਝ ਸੰਸਦ ਮੈਂਬਰ ਵੇਲ ਤੱਕ ਵੀ ਪਹੁੰਚ ਗਏ। ਇਸਦੇ ਚੱਲਦਿਆਂ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਨੂੰ ਜਾਰੀ ਰੱਖਿਆ, ਪਰ ਵਿਰੋਧੀ ਸੰਸਦ ਮੈਂਬਰ ਲਗਾਤਾਰ ਭਾਜਪਾ ਖਿਲਾਫ ‘ਵੋਟ ਚੋਰ-ਗੱਦੀ ਛੋੜ’ ਦੇ ਨਾਅਰੇ ਲਗਾਉਂਦੇ ਰਹੇ।

ਉਧਰ ਦੂਜੇ ਪਾਸੇ ਰਾਜ ਸਭਾ ਵਿਚ ਵੀ ਵਿਰੋਧੀ ਧਿਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਦੇ ਲਈ ਵਿਰੋਧ ਪ੍ਰਦਰਸ਼ਨ ਜ਼ਰੂਰੀ ਹੈ।

ਇਸ ਤੋਂ ਪਹਿਲਾਂ ਵਿਰੋਧੀ ਧਿਰਾਂ ਨੇ ਸਵੇਰੇ 10:30 ਵਜੇ ਸੰਸਦ ਦੇ ਕੰਪਲੈਕਸ ਵਿਚ ਵੀ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੀ ਮੰਗ ਸੀ ਕਿ ਸਰਕਾਰ ਐਸ.ਆਈ.ਆਰ. ਦੇ ਮੁੱਦੇ ’ਤੇ ਤੁਰੰਤ ਚਰਚਾ ਕਰੇ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਹੁਣ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਐਸ.ਆਈ.ਆਰ. ਮੁੱਦੇ ’ਤੇ ਚਰਚਾ ਲਈ ਸਹਿਮਤੀ ਬਣ ਗਈ ਹੈ।  

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm