general News

ਲੱਦਾਖ ’ਚ ਹਿੰਸਕ ਝੜਪਾਂ ਮਗਰੋਂ ਲਗਾਇਆ ਕਰਫਿਊ-ਵੱਡੀ ਗਿਣਤੀ ’ਚ ਸੁਰੱਖਿਆ ਬਲ ਤੈਨਾਤ

ਲੇਹ/ਬਿਊਰੋ ਨਿਊਜ਼
ਲੱਦਾਖ ਦੇ ਲੇਹ ਵਿਚ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਕਰਫਿਊ ਲਗਾ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲਾਂ ਨੂੰ ਤੈਨਾਤ ਕੀਤਾ ਗਿਆ ਹੈ।

ਇਸਦੇ ਚੱਲਦਿਆਂ ਕਾਰਗਿਲ ਸਣੇ ਹੋਰ ਵੱਡੇ ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਕਰਫਿਊ ਲਗਾਉਣ ਤੋਂ ਬਾਅਦ 50 ਦੇ ਕਰੀਬ ਵਿਅਕਤੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ ਹੈ।

ਦੱਸਣਯੋਗ ਹੈ ਕਿ ਲੰਘੇ ਕੱਲ੍ਹ  ਕੇਂਦਰ ਸ਼ਾਸ਼ਤ ਪ੍ਰਦੇਸ਼ ਲੱਦਾਖ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਲੇਹ ਵਿਚ ਹਿੰਸਕ ਪ੍ਰਦਰਸ਼ਨ ਹੋ ਗਿਆ ਸੀ ਅਤੇ ਇਸ ਦੌਰਾਨ 4 ਵਿਅਕਤੀਆਂ ਦੀ ਜਾਨ ਚਲੇ ਗਈ ਸੀ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦੇ ਦਫਤਰ ਅਤੇ ਕਈ ਵਾਹਨਾਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਸੀ।

ਲੱਦਾਖ ਦੀ ਲੜਾਈ ਬਣ ਸਕਦੀ ਹੈ ਰਾਸ਼ਟਰੀ ਲੜਾਈ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ’ਤੇ ਵੱਡੇ ਆਰੋਪ ਲਗਾਏ ਹਨ।

ਕੇਜਰੀਵਾਲ ਨੇ ਭਾਜਪਾ ’ਤੇ ਸੰਵਿਧਾਨਕ ਅਧਿਕਾਰ ਖੋਹਣ ਦੇ ਆਰੋਪ ਲਗਾਉਂਦਿਆਂ ਕਿਹਾ ਕਿ ਅੱਜ ਲੱਦਾਖ ਦੀ ਲੜਾਈ ਕੱਲ੍ਹ ਨੂੰ ਰਾਸ਼ਟਰੀ ਲੜਾਈ ਬਣ ਸਕਦੀ ਹੈ।

ਉਨ੍ਹਾਂ ਕਿਹਾ ਕਿ ਜੋ ਅੱਜ ਲੱਦਾਖ ਵਿਚ ਹੋ ਰਿਹਾ ਹੈ, ਉਹ ਬਹੁਤ ਹੀ ਚਿੰਤਾਜਨਕ ਹੈ ਅਤੇ ਹਰ ਸੱਚੇ ਦੇਸ਼ ਭਗਤ ਨੂੰ ਲੱਦਾਖ ਦੇ ਲੋਕਾਂ ਦਾ ਸਮਰਥਨ ਕਰਨਾ ਚਾਹੀਦਾ ਹੈ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸੱਤਾ ਦੇ ਨਸ਼ੇ ਵਿਚ ਇਕ ਤੋਂ ਬਾਅਦ ਇਕ ਸੂਬਿਆਂ ਨੂੰ ਕੇਂਦਰ ਸ਼ਾਸ਼ਤ ਪ੍ਰਦੇਸ਼ ਬਣਾ ਰਹੀ ਹੈ ਅਤੇ ਸੰਵਿਧਾਨ ਦੁਆਰਾ ਦਿੱਤੇ ਗਏ ਅਧਿਕਾਰਾਂ ਨੂੰ ਖੋਹ ਰਹੀ ਹੈ।

ਕੇਜਰੀਵਾਲ ਨੇ ਭਾਜਪਾ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੇ ਵੀ ਆਰੋਪ ਲਗਾਏ। 

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ