Main News News

ਵਿਜੇ ਸਾਂਪਲਾ ਨੇ ਲੈਂਡ ਪੂਲਿੰਗ ਨੀਤੀ ਉੱਤੇ ਪੰਜਾਬ ਸਰਕਾਰ ਉੱਤੇ ਚੁੱਕੇ ਸਵਾਲ

ਜਲੰਧਰ/ਬਿਊਰੋ ਨਿਊਜ਼:- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸਵਾਲ ਚੁੱਕੇ ਹਨ। ਜਲੰਧਰ ਪਹੁੰਚੇ ਵਿਜੇ ਸਾਂਪਲਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਨੀਤੀ ਗਰੀਬ ਕਿਸਾਨਾਂ ਦੇ ਹਿੱਤਾਂ ’ਤੇ ਸਿੱਧਾ ਹਮਲਾ ਹੈ।

ਵਿਜੇ ਸਾਂਪਲਾ ਨੇ ਕਿਹਾ ਕਿ ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਗਰੀਬ ਕਿਸਾਨ ਨਾ ਤਾਂ ਆਪਣੀ ਜ਼ਮੀਨ ਵੇਚ ਸਕੇਗਾ ਅਤੇ ਨਾ ਹੀ ਉਸ ’ਤੇ ਕਰਜ਼ਾ ਲੈ ਸਕੇਗਾ। ਇਸ ਨੀਤੀ ਨਾਲ ਕਿਸਾਨਾਂ ਦੀ ਆਰਥਿਕ ਆਜ਼ਾਦੀ ਵੀ ਖਤਮ ਹੋ ਜਾਵੇਗੀ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਦਾ ਕੰਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦੇਣਾ ਹੁੰਦਾ ਹੈ, ਨਾ ਕਿ ਉਨ੍ਹਾਂ ਦੇ ਹੱਕ ਖੋਹਣਾ।

ਸਾਂਪਲਾ ਨੇ ਮੰਗ ਕੀਤੀ ਕਿ ਸਰਕਾਰ ਇਸ ਨੀਤੀ ’ਤੇ ਦੁਬਾਰਾ ਵਿਚਾਰ ਕਰੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰੇ। ਉਨ੍ਹਾਂ ਸਰਕਾਰ ਦੇ ਇਸ ਕੰਮ ਨੂੰ ਵਿਨਾਸ਼ਕਾਰੀ ਦੱਸਿਆ ਹੈ ਅਤੇ ਕਿਹਾ ਕਿ ਸਾਡੀ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm