ਭਾਰਤ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ਦੇ ਰਾਜਪੁਰਾ ਪਹੁੰਚੇ ਹਨ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ ਅਤੇ ਲੋਕਾਂ ਨੂੰ ਇਸ ਪ੍ਰਤੀ ਪ੍ਰੇਰਿਆ ਹੈ। ਪੰਜਾਬ ਵਿੱਚ ਡਿੱਗਦਾ ਪਾਣੀ ਦਾ ਜਲਸਤਰ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਕਈ ਬਲਾਕਾਂ ਵਿੱਚ ਲੋਕ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ।
ਇਸ ਦੌਰਾਨ ਮੰਤਰੀ ਨੇ ਕਿਸਾਨਾਂ ਨੂੰ ਭਲਾਈ ਲਈ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। “ਵਿਕਸਤ ਖੇਤੀ ਸੰਕਲਪ ਮੁਹਿੰਮ” ਅਧੀਨ ਖੇਤੀਬਾੜੀ ਨੂੰ ਆਧੁਨਿਕ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਯੋਜਨਾਵਾਂ ਉੱਤੇ ਜ਼ੋਰ ਦਿੱਤਾ ਗਿਆ। ਇਹ ਗੱਲਬਾਤ ਕਿਸਾਨ-ਸਰਕਾਰ ਸੰਵਾਦ ਨੂੰ ਮਜ਼ਬੂਤ ਕਰਨ ਅਤੇ ਖੇਤੀਬਾੜੀ ਸੁਧਾਰਾਂ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਸਰਕਾਰ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰੀਤ ਕਰ ਰਹੀ ਹੈ ਤੇ ਲੋਕਾਂ ਲਈ ਸਬਸੀਡੀ ਦੀ ਵੀ ਸਹੂਲਤ ਮਹੁੱਇਆ ਕਰਵਾ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਬਾਲਕਾਂ ਵਿੱਚ ਪਾਣੀ ਦਾ ਪੱਧਰ ਬਿਲਕੁੱਲ ਡਿੱਗ ਚੁੱਕਾ ਹੈ ਤੇ ਖ਼ਤਰਨਾਕ ਜੋਨ ਵਿੱਚ ਹੈ।
ਕਈ ਰਿਪੋਰਟਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਪੰਜਾਬ ਦੇ 8 ਤੋਂ 10 ਜਿਲ੍ਹੇ ਅਜਿਹੇ ਹਨ ਜਿੰਨਾਂ ਵਿੱਚ ਪਾਣੀ ਦਾ ਪੱਧਰ ਕਈ ਮੀਟਰ ਤੱਕ ਗਿਰ ਚੁੱਕਾ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਨੂੰ ਰੋਕਣ ਲਈ ਖੇਤਾਂ ਤੱਕ ਨਹਿਰੀ ਪਾਣੀ ਲਗਾਤਾਰ ਪਾਈਪਾਂ ਰਾਹੀ, ਪੁਰਾਣੇ ਬੰਦ ਪਈਆਂ ਨਹਿਰਾਂ ਨੂੰ ਮੁੜ ਸੁਰਜਿਤ ਕੀਤਾ ਜਾ ਰਿਹਾ ਹੈ

