ਲੁਧਿਆਣਾ ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਕੁੱਲ 35179 ਵੋਟਾਂ ਮਿਲੀਆਂ , ਜਦੋਂ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ 24542 ਵੋਟਾਂ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ 20323 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ 8203 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਜਿੱਥੇ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਕੁੱਲ 10 ਹਜ਼ਾਰ ਵੋਟਾਂ ਵੀ ਹਾਸਲ ਨਹੀਂ ਕਰ ਸਕੇ।

