ਅੰਮ੍ਰਿਤਸਰ/ਬਿਊਰੋ ਨਿਊਜ਼- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਅੱਜ ਅੰਮ੍ਰਿਤਸਰ ’ਚ ਹੋਈ ਹੈ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।
ਪ੍ਰਧਾਨ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨਾਂ ਦੀ ਮੁਰੰਮਤ ਲਈ 50-50 ਹਜ਼ਾਰ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਅਤੇ ਰਸਦਾਂ ਦੀਆਂ ਹੋਰ ਸੇਵਾਵਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ 8 ਲੱਖ ਲੀਟਰ ਡੀਜ਼ਲ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਹੈ।
ਧਾਮੀ ਨੇ ਇਹ ਵੀ ਦੱਸਿਆ ਕਿ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ।

