ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਦਾਇਰ ਜਿਨਸੀ ਸ਼ੋਸ਼ਣ ਦੇ ਕੇਸ ਨੂੰ ਬੰਦ ਕਰ ਦਿੱਤਾ ਹੈ। ਅਦਾਲਤ ਨੇ 15 ਜੂਨ, 2023 ਨੂੰ ਦਿੱਲੀ ਪੁਲਿਸ ਦੁਆਰਾ ਦਾਇਰ ਰੱਦ ਕਰਨ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ। ਬ੍ਰਿਜ ‘ਤੇ ਪਹਿਲਾਂ ਛੇ ਮਹਿਲਾ ਪਹਿਲਵਾਨਾਂ ਦੁਆਰਾ ਦਰਜ ਕੀਤੇ ਗਏ ਵੱਖ-ਵੱਖ ਮਾਮਲਿਆਂ ਵਿੱਚ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਸਨ।
ਬ੍ਰਿਜ ਭੂਸ਼ਣ ਭਾਜਪਾ ਦੇ ਲੀਡਰ ਹਨ। ਉਹਨਾਂ ਤੇ WFI ਦੇ ਮੁਖੀ ਹੋਣ ਦੇ ਦੌਰਾਣ ਕਈ ਮਹਿਲਾਂ ਪਹਿਲਵਾਨਾਂ ਦੁਆਰਾ ਜਿਨਸੀ ਸ਼ੋਸ਼ਣ ਦੇ ਅਰੋਪ ਲਗਾਏ ਸਨ। ਕਈ ਮਹਿਲਾਂ ਪਹਿਲਵਾਨਾਂ ਨੇ ਲੰਮਾ ਸਮਾਂ ਸੰਘਰਸ ਕੀਤਾ ਤੇ ਬ੍ਰਿਜ ਭੂਸ਼ਣ ਖਿਲਾਫ ਦੱਬ ਕੇ ਧਰਨਾ-ਪ੍ਰਦਰਸ਼ਣ ਕੀਤਾ ਸੀ।

