International Main News News

ਸੀ.ਪੀ. ਰਾਧਾਕ੍ਰਿਸ਼ਨਨ ਭਲਕੇ ਉਪ ਰਾਸ਼ਟਰਪਤੀ ਅਹੁਦੇ ਦੀ ਚੁੱਕਣਗੇ ਸਹੁੰ

ਨਵੀਂ ਦਿੱਲੀ/ਬਿਊਰੋ ਨਿਊਜ਼- ਭਾਰਤ ਦੇ 15ਵੇਂ ਉਪ ਰਾਸ਼ਟਰਪਤੀ ਚੁਣੇ ਗਏ ਸੀ.ਪੀ. ਰਾਧਾਕ੍ਰਿਸ਼ਨਨ ਭਲਕੇ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਰਾਧਾਕ੍ਰਿਸ਼ਨਨ ਨੂੰ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਨ.ਡੀ.ਏ ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ ਸੀ ਅਤੇ ਉਨ੍ਹਾਂ ਨੇ ‘ਇੰਡੀਆ’ ਗਠਜੋੜ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਸੀ। ਇਸਦੇ ਨਾਲ ਹੀ ਚੋਣ ਕਮਿਸ਼ਨ ਵਲੋਂ ਰਾਧਾਕ੍ਰਿਸ਼ਨਨ ਨੂੰ ਜੇਤੂ ਸਰਟੀਫਿਕੇਟ ਦਿੱਤਾ ਗਿਆ ਸੀ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਧਾਕ੍ਰਿਸ਼ਨਨ ਮਹਾਰਾਸ਼ਟਰ ਦੇ ਰਾਜਪਾਲ ਅਹੁਦੇ ’ਤੇ ਕੰਮ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਨੇ ਰਾਜਪਾਲ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm