News

ਸੋਨਮ ਵਾਂਗਚੁੱਕ ਦੀ ਪਤਨੀ ਨੇ ਕੇਂਦਰ ਸਰਕਾਰ ’ਤੇ ਲਗਾਏ ਇਲਜ਼ਾਮ

ਸੋਨਮ ਵਾਂਹਚੁਕ ਦੀ ਪਤਨੀ

ਲੇਹ/ਬਿਊਰੋ ਨਿਊਜ਼
ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਗੀਤਾਂਜਲੀ ਨੇ ਲੱਦਾਖ ਦੀ ਮੌਜੂਦਾ ਸਥਿਤੀ ਦੀ ਤੁਲਨਾ ਬਿ੍ਰਟਿਸ਼ ਭਾਰਤ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਲੱਦਾਖ ਪੁਲਿਸ ਦਾ ਦੁਰਉਪਯੋਗ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੀ ਭਾਰਤ ਵਾਕਈ ਆਜ਼ਾਦ ਹੈ? ਗੀਤਾਂਜਲੀ ਨੇ ਕਿਹਾ ਕਿ 1857 ਵਿਚ 24 ਹਜ਼ਾਰ ਅੰਗਰੇਜ਼ਾਂ ਨੇ ਮਹਾਰਾਣੀ ਦੇ ਨਿਰਦੇਸ਼ ’ਤੇ 300 ਮਿਲੀਅਨ ਭਾਰਤੀਆਂ ’ਤੇ ਅੱਤਿਆਚਾਰ ਕਰਨ ਲਈ ਭਾਰਤੀ ਸਿਪਾਹੀਆਂ ਦਾ ਇਸਤੇਮਾਲ ਕੀਤਾ ਸੀ।

ਉਨ੍ਹਾਂ ਕਿਹਾ ਅੱਜ ਭਾਰਤ ਦੇ ਗ੍ਰਹਿ ਮੰਤਰਾਲੇ ਦੇ ਕਹਿਣ ’ਤੇ ਇਕ ਦਰਜਨ ਪ੍ਰਸ਼ਾਸ਼ਕ ਲੱਦਾਖ ਪੁਲਿਸ ਦਾ ਦੁਰਉਪਯੋਗ ਕਰਕੇ ਲੱਦਾਖ ਵਾਸੀਆਂ ’ਤੇ ਅੱਤਿਆਚਾਰ ਕਰ ਰਰੀ ਹੈ। ਜ਼ਿਕਰਯੋਗ ਹੈ ਲੱਦਾਖ ਨੂੰ ਸੂਬੇ ਦਰਜ ਦਿਵਾਉਣ ਦੀ ਮੰਗ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਹੋ ਗਿਆ ਸੀ।

ਇਸੇ ਦੌਰਾਨ ਵਾਤਾਵਰਨ ਕਾਰਕੁੰਨ ਸੋਨਮ ਵਾਂਗਚੁੱਕ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਸੀ। ਵਾਂਗਚੁੱਕ ’ਤੇ ਐਨ.ਐਸ.ਏ. ਤਹਿਤ ਆਰੋਪ ਲਗਾਏ ਗਏ ਅਤੇ ਉਸ ਨੂੰ ਜੋਧਪੁਰ ਦੀ ਸੈਂਟਰਲ ਜੇਲ੍ਹ ਵਿਚ ਭੇਜ ਦਿੱਤਾ ਗਿਆ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ