ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 1 ਫਰਵਰੀ ਦਿਨ ਐਤਵਾਰ ਨੂੰ ਹੈ ਅਤੇ ਇਸੇ ਦਿਨ ਹੀ ਕੇਂਦਰ ਦੀ ਸਰਕਾਰ ਵਲੋਂ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ 1 ਫਰਵਰੀ ਨੂੰ ਪੇਸ਼ ਹੋਣ ਵਾਲਾ ਬਜਟ, ਇਕ ਦਿਨ ਲਈ ਮੁਲਤਵੀ ਕੀਤਾ ਜਾਵੇ। ਇਨ੍ਹਾਂ ਆਗੂਆਂ ਨੇ ਕਿਹਾ ਕਿ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਮਨਾਉਣ ਲਈ ਰਾਸ਼ਟਰੀ ਛੁੱਟੀ ਦਾ ਐਲਾਨ ਹੋਣਾ ਚਾਹੀਦਾ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਦੇ ਸਪੀਕਰ ਨੂੰ ਇਕ ਪੱਤਰ ਵੀ ਲਿਖਿਆ ਹੈ ਅਤੇ ਸੰਸਦ ਦੇ ਕੰਮਕਾਜ ਵਿਚ ਬਦਲਾਅ ਕਰਨ ਲਈ ਅਪੀਲ ਕੀਤੀ ਹੈ।
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਜਟ ਇਕ ਦਿਨ ਲਈ ਮੁਲਤਵੀ ਕਰਨ ਦੀ ਮੰਗ

