ਸੰਭੂ ਥਾਣੇ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕ ਲਿਆ ਹੈ। ਪੁਲਿਸ ਨੇ ਸ਼ੰਭੂ ’ਚ ਸੁਰੱਖਿਆ ਵਧਾਈ ਹੈ। ਰਾਜਪੁਰਾ ’ਚ ਨੈਸ਼ਨਲ ਹਾਈਵੇਅ ’ਤੇ ਵੀ ਪੰਜਾਬ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਸਮੇਤ ਸ਼ੰਭੂ ਥਾਣੇ ਦਾ ਘਿਰਾਓ ਕਰਨਾ ਸੀ ਪਰ ਪੁਲਿਸ ਨੇ ਪਹਿਲਾਂ ਤੋਂ ਹੀ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਸੀ। ਉਹਨਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਧੱਕਾ ਕਰ ਰਹੀ ਹੈ ਤੇ ਤਾਨਾਸ਼ਾਹੀ ਤੇ ਔਰੰਗਜੇਬ ਵਾਲੀ ਨੀਤੀ ਤੇ ਚੱਲ ਰਹੀ ਹੈ।
ਜਦੋਂ ਸਰਕਾਰ ਨੇ ਖਨੌਰੀ ਬਾਰਡਰ ਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਖਦੇੜਿਆ ਸੀ ਤਾਂ ਉੱਥੇ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਹੋਰ ਵਸਤੂਆਂ ਵੀ ਚੌਰੀ ਹੋ ਗਈਆਂ ਸਨ ਜਿਸ ਕਰਕੇ ਸਾਰੇ ਕਿਸਾਨਾਂ ਨੇ ਸੰਭੂ ਦੁਆਰਾ ਮੌਰਚਾ ਲਗਾਉਣ ਦੀ ਰਣਨੀਤੀ ਬਣਾਈ ਸੀ ਜਿਸ ਰਣਨੀਤੀ ਨੂੰ ਹੁਣ ਸਰਕਾਰ ਤੇ ਪੁਲਿਸ ਨੇ ਫੇਲ ਕਰ ਦਿੱਤਾ ਹੈ ਤੇ ਕਿਸਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।