ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜ ਸਭਾ ਵਿਚ ਸੰਬੋਧਨ ਕਰ ਰਹੇ ਸਨ ਅਤੇ ਉਧਰ ਦੂਜੇ ਪਾਸੇ ਲੋਕ ਸਭਾ ਵਿਚ ਪ੍ਰਸ਼ਨ ਕਾਲ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ।
ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਇਜਲਾਸ ਹਾਰ ਦੀ ਨਿਰਾਸ਼ਾ ਜਾਂ ਜਿੱਤ ਦੇ ਹੰਕਾਰ ਦਾ ਅਧਾਰ ਨਹੀਂ ਬਣਨਾ ਚਾਹੀਦਾ।
ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਨਵੀਂ ਪੀੜ੍ਹੀ ਨੂੰ ਤਜਰਬੇ ਤੋਂ ਲਾਭ ਉਠਾਉਣਾ ਚਾਹੀਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਆਪਣੀ ਚੋਣ ਹਾਰ ਨੂੰ ਹਜ਼ਮ ਕਰਨ ਵਿਚ ਅਸਮਰਥ ਹਨ।
ਉਨ੍ਹਾਂ ਕਿਹਾ ਕਿ ਸੰਸਦ ਦਾ ਇਹ ਇਜਲਾਸ ਹਾਰ ’ਤੇ ਘਬਰਾਹਟ ਦਾ ਅਧਾਰ ਨਹੀਂ ਬਣਨਾ ਚਾਹੀਦਾ। ਜ਼ਿਕਰਯੋਗ ਹੈ ਕਿ ਇਹ ਸਰਦ ਰੁੱਤ ਇਜਲਾਸ 1 ਦਸੰਬਰ ਤੋਂ 19 ਦਸੰਬਰ ਤੱਕ ਚੱਲੇਗਾ।

