ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ. ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸ.ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।
ਡਾ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫੈਸਲੇ ਤੋਂ ਪਹਿਲਾਂ ਸ. ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਰੇ ਸੀਨੀਅਰ ਆਗੂਆਂ, ਜਿਸ ਵਿੱਚ ਇਲਾਕੇ ਦੇ ਸਾਰੇ ਮੌਜੂਦਾ ਅਤੇ ਸਾਬਕਾ ਨਗਰ ਕੌਂਸਲਰ ਸ਼ਾਮਲ ਹਨ, ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰਿਆਂ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਸਰਬਸੰਮਤੀ ਨਾਲ ਕੀਤੀ।
ਸ. ਬਾਦਲ ਨੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਜਿਸ ਵਿੱਚ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਹੀਰਾ ਸਿੰਘ ਗਾਬੜੀਆ, ਸ. ਹਰੀਸ਼ ਰਾਏ ਢਾਂਡਾ, ਸ. ਪ੍ਰਿਤਪਾਲ ਸਿੰਘ ਪਾਲੀ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ, ਜੋ ਕੋਆਰਡੀਨੇਟਰ ਵਜੋਂ ਕੰਮ ਕਰਨਗੇ।