ਲੋਕ ਸਭਾ ਦੇ ਚੱਲ ਰਹੇ ਇਜਲਾਸ ’ਚ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਖਿਲਾਫ ਕਾਂਗਰਸ ਪਾਰਟੀ ਸਣੇ ਹੋਰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਬੇਲ ਵਿਚ ਪਹੁੰਚ ਗਏ। ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਵਿਰੋਧੀ ਸੰਸਦ ਮੈਂਬਰ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਹਰਦੀਪ ਪੁੁਰੀ ’ਤੇ ਇਲਜ਼ਾਮ ਲੱਗ ਰਹੇ ਹਨ ਕਿ ਉਹ ਐਪਸਟੀਨ ਨੂੰ ਕਈ ਵਾਰ ਮਿਲੇ ਹਨ। ਉਧਰ ਦੂਜੇ ਪਾਸੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ’ਤੇ ਇਲਜ਼ਾਮ ਲਗਾਏ ਕਿ ਉਹ ਸੱਤਾ ਹਾਸਲ ਕਰਨ ਲਈ ਦੇਸ਼ ਵਿਚ ਵੰਡੀਆਂ ਪਾਉਣ ਦੀ ਯੋਜਨਾ ਬਣਾ ਰਹੇ ਹਨ।
ਹਰਦੀਪ ਪੁਰੀ ਖਿਲਾਫ ਲੋਕ ਸਭਾ ’ਚ ਨਾਅਰਿਆਂ ਦੀ ਗੂੰਜ

