ਸੁਨਾਮ/ਬਿਊਰੋ ਨਿਊਜ਼:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਸੁਨਾਮ ਪਹੁੰਚ ਕੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸੈਣੀ ਨੇ ਸ਼ਹੀਦ ਊਧਮ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਕਈ ਮੁੱਦਿਆਂ ’ਤੇ ਚਰਚਾ ਵੀ ਕੀਤੀ।
ਸੀਐਮ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਤਪੱਸਿਆ ਅਤੇ ਉਨ੍ਹਾਂ ਦਾ ਬਲੀਦਾਨ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ। ਇਸ ਮੌਕੇ ਨਾਇਬ ਸਿੰਘ ਸੈਣੀ ਨੇ ਸ਼ਹੀਦ ਊਧਮ ਸਿੰਘ ਦੀ ਯਾਦ ਵਿਚ ਇਕ ਪੌਦਾ ਵੀ ਲਗਾਇਆ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਰਹੇ।

