Main News News

ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਅਹੁਦੇ ਤੋਂ ਕੀਤਾ ਫਾਰਗ

ਰਘਬੀਰ ਸਿੰਘ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗਿਆਨੀ ਰਘਬੀਰ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਵੱਡੇ ਇਲਜ਼ਾਮ ਲਗਾਏ ਸਨ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਸੀ ਕਿ ਐਸ.ਜੀ.ਪੀ.ਸੀ. ਵਿਚ ਭਿ੍ਰਸ਼ਟਾਚਾਰ ਵਧ ਗਿਆ ਹੈ ਅਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ। ਉਨ੍ਹਾਂ ਬਾਦਲ ਪਰਿਵਾਰ ’ਤੇ ਵੀ ਇਲਜ਼ਾਮ ਲਗਾਇਆ ਕਿ ਇਨ੍ਹਾਂ ਵਲੋਂ ਐਸ.ਜੀ.ਪੀ.ਸੀ. ਦੇ ਭਿ੍ਰਸ਼ਟ ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਜਾਂਦੀ ਹੈ ਤੇ ਸਾਰਿਆਂ ਘੁਟਾਲਿਆਂ ਪਿਛੇ ਬਾਦਲ ਪਰਿਵਾਰ ਦਾ ਹੱਥ ਹੈ। ਇਸਦੇ ਚੱਲਦਿਆਂ ਐਸਜੀਪੀਸੀ ਵਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਇਨ੍ਹਾਂ ਇਲਜ਼ਾਮਾਂ ਸੰਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਅੰਮਿ੍ਰਤਸਰ ਵਿਖੇ ਅੰਤਿ੍ਰੰਗ ਕਮੇਟੀ ਦੀ ਅਹਿਮ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm