ਨਵੀਂ ਦਿੱਲੀ : ਇਰਾਨ ਅਤੇ ਇਜ਼ਰਾਇਲ ਦਰਮਿਆਨ ਚੱਲ ਰਹੇ ਤਣਾਅ ਦੇ ਚਲਦਿਆਂ ਭਾਰਤ ਵੱਲੋਂ ਇਰਾਨ ’ਚੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਤੱਕ 2200 ਤੋਂ ਵੱਧ ਭਾਰਤੀਆਂ ਨੂੰ ਇਰਾਨ ਤੋਂ ਵਾਪਸ ਲਿਆਂਦਾ ਜਾ ਚੁੱਕਾ ਹੈ।ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਨੂੰ ਮਸ਼ਹਦ ਤੋਂ ਨਵੀਂ ਦਿੱਲੀ ਪੁੱਜੇ ਵਿਸ਼ੇਸ਼ ਜਹਾਜ਼ ਰਾਹੀਂ 292 ਭਾਰਤੀ ਨਾਗਰਿਕਾਂ ਨੂੰ ਇਰਾਨ ’ਚੋਂ ਕੱਢ ਕੇ ਲਿਆਂਦਾ ਗਿਆ ਹੈ।
ਇਰਾਨ ਤੇ ਇਜ਼ਰਾਈਲ ਵਿਚਾਲੇ ਜਾਰੀ ਜੰਗ ਦਰਮਿਆਨ ਭਾਰਤੀ ਨਾਗਰਿਕਾਂ ਨੂੰ ਤਹਿਰਾਨ ’ਚੋਂ ਕੱਢਣ ਲਈ ਆਰੰਭੇ ਅਪ੍ਰੇਸ਼ਨ ਸਿੰਧੂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਹੁਣ 2,295 ਭਾਰਤੀ ਨਾਗਰਿਕਾਂ ਨੂੰ ਇਰਾਨ ਤੋਂ ਵਾਪਸ ਲਿਆਂਦਾ ਗਿਆ ਹੈ ਅਤੇ ਇਨ੍ਹਾਂ ਦਾ ਕੇਂਦਰੀ ਮੰਤਰੀ ਐੱਲ ਮੁਰੂਗਨ ਨੇ ਹਵਾਈ ਅੱਡੇ ’ਤੇ ਸਵਾਗਤ ਕੀਤਾ।

