Main News News

768 ਜ਼ਿਲ੍ਹਿਆਂ ਵਿੱਚ ਇਕਸਾਰ ਗੂੰਜੇਗਾ ਸ਼ਹਾਦਤ ਦਾ ਸੱਚ: ਭਾਜਪਾ

ਪੰਜਾਬ ਭਾਜਪਾ ਦੇ ਆਗੂ

ਚੰਡੀਗੜ੍ਹ/ ਦੂਜਾ ਪੰਜਾਬ ਨਿਊਜ਼

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਅਦੁੱਤੀ ਕੁਰਬਾਨੀਆਂ ਨੂੰ ਨਾ ਸਿਰਫ਼ ਦੇਸ਼ ਅੰਦਰ, ਸਗੋਂ ਪੂਰੀ ਦੁਨੀਆ ਵਿੱਚ ਮਾਣ-ਸਨਮਾਨ ਦੇਣ ਲਈ ਇਤਿਹਾਸਕ ਉਪਰਾਲੇ ਕੀਤੇ ਗਏ ਹਨ। ਇਸੀ ਦਿਸ਼ਾ ਵਿੱਚ 26 ਦਸੰਬਰ ਨੂੰ “ਵੀਰ ਬਾਲ ਦਿਵਸ” ਦੀ ਘੋਸ਼ਣਾ ਇੱਕ ਇਤਿਹਾਸਕ ਕਦਮ ਹੈ, ਜਿਸ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੌਮੀ ਚੇਤਨਾ ਨਾਲ ਜੋੜਿਆ ਗਿਆ ਹੈ।

ਇਹ ਗੱਲਾਂ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਉਪ ਪ੍ਰਧਾਨ ਸਰਦਾਰ ਬਿਕਰਮ ਚੀਮਾ, ਸੂਬਾ ਜਨਰਲ ਸਕੱਤਰ ਸਰਦਾਰ ਦਿਆਲ ਦਾਸ ਸੋਢੀ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਵਾਇਸ ਚੇਅਰਮੈਨ ਸਰਦਾਰ ਮਨਜੀਤ ਸਿੰਘ ਰਾਏ ਨੇ ਅੱਜ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਕੀਤੀ ਸਾਂਝੀ ਪੱਤਰਕਾਰ ਮਿਲਣੀ ਦੌਰਾਨ ਕਹੀਆਂ। ਇਸ ਮੌਕੇ ਵਿਨੀਤ ਜੋਸ਼ੀ, ਸੂਬਾ ਮੀਡੀਆ ਹੈਡ, ਭਾਜਪਾ ਪੰਜਾਬ ਵੀ ਹਾਜ਼ਰ ਰਹੇ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸੰਦੇਸ਼ ਹਰ ਭਾਸ਼ਾ, ਹਰ ਵਰਗ ਤੱਕ

ਸਰਦਾਰ ਬਿਕਰਮ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਦੇ 768 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਪੱਧਰੀ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕਾਰਜਕ੍ਰਮਾਂ ਰਾਹੀਂ ਗੁਰੂ ਸਾਹਿਬਾਨ ਦੇ ਬਲਿਦਾਨ ਅਤੇ ਉਪਦੇਸ਼ ਹਰ ਖੇਤਰ ਅਤੇ ਹਰ ਵਰਗ ਤੱਕ ਪਹੁੰਚਾਏ ਜਾਣਗੇ। ਇਹ ਸੰਦੇਸ਼ ਬੰਗਾਲੀ, ਤੇਲਗੂ, ਕੰਨੜ, ਤਮਿਲ, ਮਰਾਠੀ, ਗੁਜਰਾਤੀ, ਅਸਾਮੀ ਸਮੇਤ ਹਰ ਸੂਬੇ ਦੀ ਮਾਤਭਾਸ਼ਾ ਵਿੱਚ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

 ਸਿੱਖ ਮਸਲਿਆਂ ’ਤੇ ਸੰਵੇਦਨਸ਼ੀਲਤਾ ਅਤੇ ਦ੍ਰਿੜਤਾ — ਭਾਜਪਾ ਦੀ ਪਛਾਣ 

ਸਰਦਾਰ ਮਨਜੀਤ ਸਿੰਘ ਰਾਏ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਹੀ ਉਹ ਇਕੱਲੀ ਪਾਰਟੀ ਹੈ ਜੋ ਸਿੱਖ ਧਰਮ ਨਾਲ ਜੁੜੇ ਮਸਲਿਆਂ ’ਤੇ ਸੰਵੇਦਨਸ਼ੀਲਤਾ ਅਤੇ ਦ੍ਰਿੜਤਾ ਨਾਲ ਕੰਮ ਕਰਦੀ ਆਈ ਹੈ। ਕਰਤਾਰਪੁਰ ਲਾਂਘਾ, ਸਿੱਖ ਇਤਿਹਾਸ ਨੂੰ ਸਿੱਖਿਆ ਪ੍ਰਣਾਲੀ ਨਾਲ ਜੋੜਨਾ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬਾਂ ਅਤੇ ਸ਼ਹੀਦੀ ਦਿਹਾੜਿਆਂ ਨੂੰ ਦੇਸ਼-ਵਿਦੇਸ਼ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਪੱਧਰ ’ਤੇ ਵੱਡੇ ਪੈਮਾਨੇ ’ਤੇ ਮਨਾਉਣਾ ਇਸ ਦੀਆਂ ਜੀਵੰਤ ਉਦਾਹਰਨਾਂ ਹਨ।

ਉਨ੍ਹਾਂ ਨੇ ਕਿਹਾ ਕਿ ਜਿਸ ਲਾਲ ਕਿਲ੍ਹੇ ਤੋਂ ਗੁਰੂ ਤੇਗ ਬਹਾਦੁਰ ਪਾਤਸ਼ਾਹ ਜੀ ਦਾ ਸੀਸ ਧੜ ਤੋਂ ਜੁਦਾ ਕਰਨ ਦਾ ਹੁਕਮ ਸੁਣਾਇਆ ਗਿਆ ਸੀ, ਉਸੇ ਲਾਲ ਕਿਲ੍ਹੇ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਸ਼ਹੀਦੀ ਦਿਹਾੜੇ ਮਨਾਏ ਗਏ। ਇਸ ਤੋਂ ਇਲਾਵਾ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇ ਕੇ ਦਿੱਲੀ ਅਤੇ ਹਰਿਆਣਾ ਵਿੱਚ ਸਰਕਾਰੀ ਨੌਕਰੀਆਂ ਦੇਣਾ ਭਾਜਪਾ ਸਰਕਾਰਾਂ ਦੀ ਸੰਵੇਦਨਸ਼ੀਲ ਸੋਚ ਦਾ ਪ੍ਰਮਾਣ ਹੈ।

ਵੀਰ ਬਾਲ ਦਿਵਸ ’ਤੇ ਗੁਰਦੁਆਰਿਆਂ ਤੋਂ ਸਕੂਲਾਂ ਤੱਕ ਵਿਸ਼ਾਲ ਕਾਰਜਕ੍ਰਮ 

ਭਾਜਪਾ ਪੰਜਾਬ ਦੇ ਪ੍ਰੋਗਰਾਮ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਦਿਆਲ ਦਾਸ ਸੋਢੀ ਨੇ ਦੱਸਿਆ ਕਿ 26 ਦਸੰਬਰ ਨੂੰ “ਵੀਰ ਬਾਲ ਦਿਵਸ” ਦੇ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਅਧੀਨ ਗੁਰਦੁਆਰਿਆਂ ਵਿੱਚ ਸ਼ਬਦ ਕੀਰਤਨ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਕਥਾਵਾਂ, ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ, ਭਾਸ਼ਣ ਅਤੇ ਜਾਗਰੂਕਤਾ ਪ੍ਰੋਗਰਾਮ, ਸ਼ਹੀਦੀ ਇਤਿਹਾਸ ਸੰਬੰਧੀ ਪ੍ਰਦਰਸ਼ਨੀਆਂ, ਪੋਸਟਰ ਅਤੇ ਬੈਨਰ ਲਗਾਏ ਜਾਣਗੇ। ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਵਿਸ਼ਾਲ ਪ੍ਰਚਾਰ ਮੁਹਿੰਮ ਵੀ ਚਲਾਈ ਜਾਵੇਗੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm