Main News News

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਉੱਤੇ ਭਲਕੇ ਸ਼ੁੱਕਰਵਾਰ ਨੂੰ ਮੁੜ ਹੋਵੇਗੀ ਸੁਣਵਾਈ

ਮੁਹਾਲੀ/ਬਿਊਰੋ ਨਿਊਜ਼- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਮੁਹਾਲੀ ਦੀ ਅਦਾਲਤ ਵਿਚ ਸੁਣਵਾਈ ਹੋਈ ਹੈ। ਇਸ ਮੌਕੇ ਅਦਾਲਤ ਵਿਚ ਸਰਕਾਰੀ ਧਿਰ ਵਲੋਂ ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤਇੰਦਰਪਾਲ ਸਿੰਘ ਵਲੋਂ ਮਜੀਠੀਆ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਮਾਮਲੇ ਦੀ ਗੰਭੀਰਤਾ ’ਤੇ ਧਿਆਨ ਦੇਣ ਲਈ ਅਦਾਲਤ ਅੱਗੇ ਅਪੀਲ ਕੀਤੀ।

ਇਸੇ ਦੌਰਾਨ ਮਜੀਠੀਆ ਖਿਲਾਫ ਸਬੂਤਾਂ ਦੀ ਘਾਟ ਨੂੰ ਮੱਦੇਨਜ਼ਰ ਰੱਖਦਿਆਂ ਬਚਾਅ ਧਿਰ ਦੇ ਵਕੀਲ ਡੀ.ਐਸ. ਸੋਬਤੀ, ਐਚ.ਐਸ. ਧਨੋਆ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਆਪਣੀ ਰਾਏ ਦਿੱਤੀ। ਬਚਾਅ ਧਿਰ ਦੇ ਵਕੀਲਾਂ ਨੇ ਕਿਹਾ ਕਿ ਮਜੀਠੀਆ ਜ਼ਮਾਨਤ ਦੇ ਯੋਗ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ।

ਇਸਦੇ ਚੱਲਦਿਆਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੁਣ ਭਲਕੇ ਸ਼ੁੱਕਰਵਾਰ ਨੂੰ ਕਰਨੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ 25 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਨਾਭਾ ਦੀ ਜੇਲ੍ਹ ਵਿਚ ਬੰਦ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm