ਸਰਦੇ-ਪੁੱਜਦੇ ਲੋਕ ਲੈ ਰਹੇ ਨੇ ਸਬਸਿਡੀ ਵਾਲਾ ਅਨਾਜ,ਕੇਂਦਰ ਨੇ ਪੰਜਾਬ ਦੇ 11 ਲੱਖ ਲਾਭਪਾਤਰੀਆਂ ਦੇ ਨਾਂ ਕੱਟਣ ਲਈ ਕਿਹਾ
ਕੇਂਦਰ ਸਰਕਾਰ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ ਅਧੀਨ ਪੰਜਾਬ ਦੇ 11 ਲੱਖ ਲਾਭਪਾਤਰੀਆਂ ‘ਤੇ ਉਂਗਲ ਉਠਾ ਦਿੱਤੀ ਹੈ। ਕੇਂਦਰ ਨੇ ਅਜਿਹੇ ਸ਼ੱਕੀ ਲਾਭਪਾਤਰੀ ਸ਼ਨਾਖ਼ਤ ਕੀਤੇ ਹਨ ਜਿਹੜੇ ਵਿੱਤੀ ਤੌਰ ‘ਤੇ ਸਰਦੇ-ਪੁੱਜਦੇ ਹਨ।
ਕੇਂਦਰੀ ਖ਼ੁਰਾਕ ਜਨਤਕ ਵੰਡ ਮੰਤਰਾਲੇ ਨੇ ਇਨ੍ਹਾਂ ਲਾਭਪਾਤਰੀਆਂ ਨੂੰ ਸ਼ੱਕੀ ਕਰਾਰ ਦਿੱਤਾ। ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 30 ਸਤੰਬਰ ਤੱਕ ਇਨ੍ਹਾਂ ਸ਼ੱਕੀਆਂ ਦੀ ਪੁਸ਼ਟੀ ਕਰਨ ਅਤੇ ਇਨ੍ਹਾਂ ਦੇ ਨਾਮ ਹਟਾਉਣ ਲਈ ਕਿਹਾ ਹੈ। ਇਹ ਸ਼ੱਕੀ ਲਾਭਪਾਤਰੀ ਆਮਦਨ ਕਰ ਭਰ ਰਹੇ ਹਨ, ਪੰਜ ਏਕੜ ਤੋਂ ਵੱਧ ਜ਼ਮੀਨ ਦੇ ਮਾਲਕ ਹਨ ਜਾਂ ਚਾਰ ਪਹੀਆ ਵਾਹਨ ਦੇ ਮਾਲਕ ਹੋਣ ਤੋਂ ਇਲਾਵਾ ਕੰਪਨੀਆਂ ‘ਚ ਵੀ ਡਾਇਰੈਕਟਰ ਹਨ।

